18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਮ ਦਾਸ ਨਗਰ ਸਰਹਿੰਦ ਵਿਖੇ ਭਾਜਪਾ ਨੂੰ ਝਟਕਾ, ਕਈ ਆਗੂ ਕਾਂਗਰਸ ਪਾਰਟੀ ਵਿਚ ਸ਼ਾਮਿਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਕੀਤਾ ਸਵਾਗਤ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਵਾਰਡ ਨੰਬਰ 7, ਰਾਮ ਦਾਸ ਨਗਰ ਸਰਹਿੰਦ ਵਿਖੇ ਕਈ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਿਮਰਨ ਕੌਰ, ਅੰਕੁਰ, ਹਰਵਿੰਦਰ ਕੌਰ, ਅਨੀਤਾ ਕੁਮਾਰੀ, ਚਰਨਜੀਤ ਕੌਰ, ਹਿੰਮਤ ਸਿੰਘ, ਰਾਮ ਬਾਬੂ ਸ਼ਾਹ, ਗੌਰੀ ਸ਼ਾਹ ਅਤੇ ਬਲਜੀਤ ਕੌਰ ਸਮੇਤ ਸਮੂਹ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਵਾਰਡ ਨੰਬਰ 7, ਰਾਮ ਦਾਸ ਨਗਰ ਸਰਹਿੰਦ ਵਿਖੇ ਕਈ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਿਮਰਨ ਕੌਰ, ਅੰਕੁਰ, ਹਰਵਿੰਦਰ ਕੌਰ, ਅਨੀਤਾ ਕੁਮਾਰੀ, ਚਰਨਜੀਤ ਕੌਰ, ਹਿੰਮਤ ਸਿੰਘ, ਰਾਮ ਬਾਬੂ ਸ਼ਾਹ, ਗੌਰੀ ਸ਼ਾਹ ਅਤੇ ਬਲਜੀਤ ਕੌਰ ਸਮੇਤ ਸਮੂਹ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਜੁੜ ਕੇ ਲੋਕ ਪਾਰਟੀ ਨਾਲ ਆਪਣੀ ਸਾਂਝ ਮਜ਼ਬੂਤ ਕਰ ਰਹੇ ਹਨ। ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੀ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਮਿਹਨਤ, ਸਮਰਪਣ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਿਮਰਨ ਕੌਰ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਦੀ ਚੋਣ ਵੀ ਲੜੀ ਸੀ, ਨੇ ਵੀ ਭਾਜਪਾ ਨੂੰ ਅਲਵਿਦਾ ਕਹਿ ਕੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਓ.ਬੀ.ਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਰਾਏ ਬੋਬੀ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਕੌਂਸਲਰ ਨਰਿੰਦਰ ਕੁਮਾਰ ਬਿੰਦਰ, ਜਸਵੀਰ ਸਿੰਘ, ਸੰਤ ਰਾਮ, ਸੰਤ ਸੋਹਲ, ਹਨੀ ਭਾਰਦਵਾਜ, ਹਰਦੀਪ ਸਿੰਘ ਹੈਪੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਰਾਜਨੀਤਿਕ , ਧਾਰਮਿਕ , ਸਮਾਜਿਕ ਤੇ ਕਾਰੋਬਾਰੀ ਖੇਤ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ 22 ਨਵੰਬਰ ਤੋਂ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ-ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ
Ad Position 24