ਵਾਰਡ ਨੰਬਰ 15 ਤੋਂ ਬਲਦੇਸ਼ ਕੌਰ ਭਾਰੀ ਵੋਟਾਂ ਨਾਲ ਜਿੱਤ ਹਾਸਿਲ ਕਰੇਗੀ-ਰਜਿੰਦਰ ਸਿੰਘ ਵਿਰਕ
ਪਟਿਆਲਾ, 19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਦੌਰਾਨ ਹਲਕਾ ਸਨੌਰ ਅਧੀਨ ਪੈਂਦੇ ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬਲਦੇਸ਼ ਕੌਰ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਸਮਰਥਨ ਦੇਣ ਦਾ ਮਨ ਬਣਾਇਆ ਜਾ ਚੁੱਕਾ ਹੈ ਅਤੇ ਪਾਰਟੀ ਦੀ ਉਮੀਦਵਾਰ ਨੂੰ ਚੋਣਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪਟਿਆਲਾ, 19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਦੌਰਾਨ ਹਲਕਾ ਸਨੌਰ ਅਧੀਨ ਪੈਂਦੇ ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬਲਦੇਸ਼ ਕੌਰ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਸਮਰਥਨ ਦੇਣ ਦਾ ਮਨ ਬਣਾਇਆ ਜਾ ਚੁੱਕਾ ਹੈ ਅਤੇ ਪਾਰਟੀ ਦੀ ਉਮੀਦਵਾਰ ਨੂੰ ਚੋਣਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਥਿਤ ਤੌਰ ’ਤੇ ਧੱਕੇਸ਼ਾਹੀ ਕਰਕੇ ਆਪਣੇ ਉਮੀਦਵਾਰਾਂ ਨੂੰ ਜਿਤਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਹੋਈ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੋਟਰ ਆਪਣੀ ਵੋਟ ਦੀ ਤਾਕਤ ਨਾਲ ਜਵਾਬ ਦੇਣ ਲਈ ਤਿਆਰ ਹਨ। ਲੋਕ ਨਗਰ ਨਿਗਮ ਵਿੱਚ ਅਜਿਹੇ ਨੁਮਾਇੰਦੇ ਚੁਣਨਾ ਚਾਹੁੰਦੇ ਹਨ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਵਾਰਡ ਦੇ ਵਿਕਾਸ ਲਈ ਕੰਮ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਵਾਰਡ ਨੰਬਰ 15 ਤੋਂ ਬਲਦੇਸ਼ ਕੌਰ ਦੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਲੋਕਾਂ ਦੇ ਭਰੋਸੇ ਦੀ ਗਵਾਹੀ ਦੇਵੇਗੀ।