ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਨੇ ਸਰਗਰਮੀਆਂ ਤੇਜ਼ ਕੀਤੀਆਂ- ਹਰਦਿਆਲ ਸਿੰਘ ਭੱਟੀ
ਪਟਿਆਲਾ,19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਹੋਣ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸੰਬੰਧ ਵਿਚ ਪਾਰਟੀ ਦੇ ਸੀਨੀਅਰ ਆਗੂ ਅਤੇ ਬੀ.
ਪਟਿਆਲਾ,19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਹੋਣ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸੰਬੰਧ ਵਿਚ ਪਾਰਟੀ ਦੇ ਸੀਨੀਅਰ ਆਗੂ ਅਤੇ ਬੀ.ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਹਰਦਿਆਲ ਸਿੰਘ ਭੱਟੀ ਦੀ ਅਗਵਾਈ ਹੇਠ ਮਾਡਲ ਟਾਊਨ, ਪਟਿਆਲਾ ਵਿਖੇ ਵਰਕਰਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਚੋਣ ਤਿਆਰੀਆਂ ਅਤੇ ਬੂਥ ਪੱਧਰੀ ਜਥੇਬੰਦੀ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਦਾਰ ਭੱਟੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਦੀ ਭੂਮਿਕਾ ਨੂੰ ਮਜ਼ਬੂਤ ਬਣਾਉਣ ਲਈ ਹਰ ਵਾਰਡ ਅਤੇ ਹਰ ਬੂਥ ’ਤੇ ਵਰਕਰਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਰਕਰ ਘਰ-ਘਰ ਸੰਪਰਕ ਮੁਹਿੰਮ ਰਾਹੀਂ ਲੋਕਾਂ ਦੀਆਂ ਸਥਾਨਕ ਸਮੱਸਿਆਵਾਂ, ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਮਸਲਿਆਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਪਾਰਟੀ ਦੇ ਧਿਆਨ ਵਿਚ ਲਿਆਉਣ।