19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅਲੀਪੁਰ ਦੇ ਸਾਬਕਾ ਸਰਪੰਚ ਦਲੇਰ ਸਿੰਘ ਸਾਥੀਆਂ ਸਮੇਤ ਸ੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਦੇਵੀਗੜ੍ਹ, 19 ਨਵੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਦਿਨੋ-ਦਿਨ ਮਿਲ ਰਹੇ ਲੋਕਾਂ ਦੇ ਸਮਰਥਨ ਨਾਲ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਲੋਕ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.

Ad Position 21
No active advertisement
ਅਜੀਤ ਡੈਸਕ 20-11-2026
ਦੇਵੀਗੜ੍ਹ, 19 ਨਵੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਦਿਨੋ-ਦਿਨ ਮਿਲ ਰਹੇ ਲੋਕਾਂ ਦੇ ਸਮਰਥਨ ਨਾਲ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਲੋਕ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਆਪਣੇ ਪੁਰਾਣੇ ਸਾਥੀ ਦਲੇਰ ਸਿੰਘ ਸਾਬਕਾ ਸਰਪੰਚ ਅਲੀਪੁਰ ਵਜ਼ੀਰ ਸਾਹਿਬ ਦੀ ਸਾਥੀਆਂ ਸਮੇਤ ਪਾਰਟੀ ਵਿੱਚ ਘਰ ਵਾਪਸੀ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਦਲੇਰ ਸਿੰਘ ਪਿਛਲੇ ਸਮੇਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਪਰ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਨਿਰਾਸ਼ ਹੋ ਕੇ ਉਹ ਮੁੜ ਆਪਣੇ ਪੁਰਾਣੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆ ਗਏ ਹਨ। ਉਨ੍ਹਾਂ ਦੇ ਨਾਲ ਹਰਵਿੰਦਰ ਸਿੰਘ ਭੱਟੀ, ਸੁਰਜੀਤ ਸਿੰਘ, ਨਿਰਮਲ ਸਿੰਘ ਅਤੇ ਹੋਰ ਸਾਥੀਆਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।ਪ੍ਰੋ. ਚੰਦੂਮਾਜਰਾ ਨੇ ਸਮੂਹ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਇੱਕ ਸਿਆਸੀ ਪਾਰਟੀ ਹੀ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਪੰਜਾਬੀ ਭਾਈਚਾਰੇ ਦੀ ਆਵਾਜ਼ ਬੁਲੰਦ ਕਰਨ ਵਾਲੀ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਹਿੱਤਾਂ ਲਈ ਸਾਂਝੇ ਸੰਘਰਸ਼ ਵਿੱਚ ਹਰ ਵਰਕਰ ਦਾ ਯੋਗਦਾਨ ਅਹਿਮ ਹੈ।ਇਸ ਮੌਕੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸਰਕਾਰ ਅੱਜ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਬੇਰੁਜ਼ਗਾਰੀ, ਨਸ਼ਿਆਂ, ਕਾਨੂੰਨ ਵਿਵਸਥਾ, ਕਿਸਾਨੀ ਸੰਕਟ ਅਤੇ ਵਿਕਾਸ ਕਾਰਜਾਂ ਦੀ ਮੰਦਹਾਲੀ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਕਰ ਰਹੀ ਹੈ ਯਾਦ-ਮੋਹਿਤ ਮੋਹਿੰਦਰਾ ਮੰਡਲ ਪ੍ਰਧਾਨ ਜਗਦੀਪ ਸਿੰ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਹੁਦਾ ਸੰਭਾਲਣ ਮਗਰੋਂ ਕੀਤੀ ਪਲੇਠੀ ਮੀਟਿੰਗ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
Ad Position 24