ਪ੍ਰਕਾਸ਼ ਪੁਰਬ ਮੌਕੇ ਕੱਢੀਆਂ ਜਾ ਰਹੀਆਂ ਹਨ ਪ੍ਰਭਾਤ ਫੇਰੀਆਂ
ਨਾਭਾ,19 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨੇੜਲੇ ਪਿੰਡ ਦੁਲੱਦੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜੋ ਕਿ ਸਵੇਰੇ 4 ਵਜੇ ਸ਼ੁਰੂ ਹੋ ਕੇ ਪਿੰਡ ਅਤੇ ਪਿੰਡ ਦੀਆਂ ਵੱਖ ਵੱਖ ਕਲੋਨੀਆਂ ਵਿਚ ਪਹੁੰਚਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੁੰਦੀਆਂ ਹਨ। ਪ੍ਰਭਾਤ ਫੇਰੀਆਂ ਦੇ ਰਸਤਿਆਂ ਵਿਚ ਸੰਗਤਾਂ ਵੱਲੋਂ ਪ੍ਰਭਾਤ ਫੇਰੀ ਚ ਆਉਣ ਵਾਲੀ ਸੰਗਤ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਸਜਾਏ ਜਾਂਦੇ ਹਨ ਅਤੇ ਪ੍ਰਭਾਤ ਫੇਰੀ ਨਾਲ ਚੱਲਣ ਵਾਲੀਆਂ ਸੰਗਤਾਂ ਵਾਹਿਗੁਰੂ ਜੀ ਦੇ ਜਾਪ ਕਰਨ ਦੇ ਨਾਲ ਨਾਲ ਗੁਰਬਾਣੀ ਦਾ ਪਾਠ ਕਰਦੀਆਂ ਹਨ।
ਨਾਭਾ,19 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨੇੜਲੇ ਪਿੰਡ ਦੁਲੱਦੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜੋ ਕਿ ਸਵੇਰੇ 4 ਵਜੇ ਸ਼ੁਰੂ ਹੋ ਕੇ ਪਿੰਡ ਅਤੇ ਪਿੰਡ ਦੀਆਂ ਵੱਖ ਵੱਖ ਕਲੋਨੀਆਂ ਵਿਚ ਪਹੁੰਚਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੁੰਦੀਆਂ ਹਨ। ਪ੍ਰਭਾਤ ਫੇਰੀਆਂ ਦੇ ਰਸਤਿਆਂ ਵਿਚ ਸੰਗਤਾਂ ਵੱਲੋਂ ਪ੍ਰਭਾਤ ਫੇਰੀ ਚ ਆਉਣ ਵਾਲੀ ਸੰਗਤ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਸਜਾਏ ਜਾਂਦੇ ਹਨ ਅਤੇ ਪ੍ਰਭਾਤ ਫੇਰੀ ਨਾਲ ਚੱਲਣ ਵਾਲੀਆਂ ਸੰਗਤਾਂ ਵਾਹਿਗੁਰੂ ਜੀ ਦੇ ਜਾਪ ਕਰਨ ਦੇ ਨਾਲ ਨਾਲ ਗੁਰਬਾਣੀ ਦਾ ਪਾਠ ਕਰਦੀਆਂ ਹਨ। ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਦੇ ਹਜ਼ੂਰੀ ਗ੍ਰੰਥੀ ਭਾਈ ਹਰਪਾਲ ਸਿੰਘ ਕਾਤਰੋਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਕੱਢਣ ਵਾਲੀਆਂ ਪ੍ਰਭਾਤ ਫੇਰੀਆਂ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਪਿਛਲੇ ਦਿਨਾਂ ਤੋਂ ਸ਼ੁਰੂ ਕੀਤੀਆਂ ਗਈਆਂ ਇਹ ਪ੍ਰਭਾਤ ਫੇਰੀਆਂ 24 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੀਆਂ।