19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਾਰਡ ਨੰਬਰ 12 ’ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ’ਚ ਜਸਪਾਲ ਸਿੰਘ ਬਿੱਟੂ ਚੱਠਾ ਨੇ ਕੀਤਾ ਚੋਣ ਪ੍ਰਚਾਰ

ਪਟਿਆਲਾ, 19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਟਿਆਲਾ ਵਿਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਵਾਰਡ ਨੰਬਰ 12 ਤੋਂ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਲੜਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਪਟਿਆਲਾ, 19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਟਿਆਲਾ ਵਿਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਵਾਰਡ ਨੰਬਰ 12 ਤੋਂ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਲੜਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੇ ਉਮੀਦਵਾਰਾਂ ਲਈ ਸਮਰਥਨ ਦੀ ਅਪੀਲ ਕੀਤੀ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਮਿਲ ਰਹੇ ਹੁੰਗਾਰੇ ਤੋਂ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਅਨੁਸਾਰ ਵੋਟਰ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਰੀਆਂ ਵਾਰਡਾਂ ਵਿਚੋਂ ਜਿੱਤ ਹਾਸਲ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਲੋਕਾਂ ਦੀਆਂ ਸਥਾਨਕ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਸਮਝਦੇ ਹੋਏ ਚੋਣ ਮੈਦਾਨ ਵਿਚ ਉਤਰੇ ਹਨ। ਨਗਰ ਨਿਗਮ ਦੇ ਅਧੀਨ ਆਉਂਦੇ ਇਲਾਕਿਆਂ ਵਿਚ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਚੋਣਾਂ ਦੌਰਾਨ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਰਾਹੀਂ ਨਗਰ ਨਿਗਮ ਵਿਚ ਉਠਾਉਣਾ ਅਤੇ ਇਲਾਕਿਆਂ ਦੇ ਵਿਕਾਸ ਲਈ ਕੰਮ ਕਰਨਾ ਹੈ। ਉਨ੍ਹਾਂ ਪਾਰਟੀ ਦੇ ਸਮੂਹ ਉਮੀਦਵਾਰਾਂ ਅਤੇ ਵਰਕਰਾਂ ਨੂੰ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਪਸਿਆਣਾ ਪੁਲ ਟੁੱਟਣ ਦੀ ਘਟਨਾ ਲਈ ਪਿਛਲੀ ਅਕਾਲੀ ਸਰਕਾਰ ਜ਼ਿੰਮੇਵਾਰ ਠੇਕੇਦਾਰ ਵਲੋਂ ਵਰਤੇ ਮਟੀਰੀਅਲ ਅਤੇ ਉਸਾਰੀ ਕਾਰਜਾਂ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਕੱਢੀਆਂ ਜਾ ਰਹੀਆਂ ਹਨ ਪ੍ਰਭਾਤ ਫੇਰੀਆਂ
Ad Position 24