19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਦੇਵੀਗੜ੍ਹ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਦੇਵੀਗੜ੍ਹ, 19 ਨਵੰਬਰ (ਰਾਜਿੰਦਰ ਸਿੰਘ ਮੌਜੀ)-ਭਗਤ ਨਾਮਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਕਸਬਾ ਦੇਵੀਗੜ੍ਹ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢੇ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਦੇਵੀਗੜ੍ਹ ਸਥਿਤ ਗੁਰਦੁਆਰਾ ਭਗਤ ਨਾਮਦੇਵ ਜੀ ਤੋਂ ਅਰਦਾਸ ਉਪਰੰਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-11-2026
ਦੇਵੀਗੜ੍ਹ, 19 ਨਵੰਬਰ (ਰਾਜਿੰਦਰ ਸਿੰਘ ਮੌਜੀ)-ਭਗਤ ਨਾਮਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਕਸਬਾ ਦੇਵੀਗੜ੍ਹ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢੇ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਦੇਵੀਗੜ੍ਹ ਸਥਿਤ ਗੁਰਦੁਆਰਾ ਭਗਤ ਨਾਮਦੇਵ ਜੀ ਤੋਂ ਅਰਦਾਸ ਉਪਰੰਤ ਕੀਤੀ ਗਈ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਨੂੰ ਬਿਆਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਦੇਵੀਗੜ੍ਹ ਦੇ ਮੁੱਖ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਪਿੰਡ ਛੰਨਾ ਅਤੇ ਆਸ-ਪਾਸ ਦੇ ਹੋਰ ਪਿੰਡਾਂ ਵਿੱਚ ਪਹੁੰਚਿਆ। ਰਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਦੁਕਾਨਦਾਰਾਂ, ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਦੀ ਸੇਵਾ ਲਈ ਥਾਂ-ਥਾਂ ‘ਤੇ ਚਾਹ, ਪਕੌੜਿਆਂ, ਫਲਾਂ ਅਤੇ ਗੁਰੂ ਕੇ ਲੰਗਰਾਂ ਦੇ ਅਤੁੱਟ ਭੰਡਾਰੇ ਲਗਾਏ ਗਏ ਸਨ। ਇਸ ਮੌਕੇ ਨਗਰ ਕੀਰਤਨ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਸਫ਼ਾਈ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਸੇਵਾਵਾਂ ਨਿਭਾਈਆਂ ਗਈਆਂ। ਸਮੁੱਚਾ ਇਲਾਕਾ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜ ਉੱਠਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਵਿਖੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਗਤੀਵਿਧੀ ਕਰ... ਅਗਲੀ ਖ਼ਬਰ ਪਸਿਆਣਾ ਪੁਲ ਟੁੱਟਣ ਦੀ ਘਟਨਾ ਲਈ ਪਿਛਲੀ ਅਕਾਲੀ ਸਰਕਾਰ ਜ਼ਿੰਮੇਵਾਰ ਠੇਕੇਦਾਰ ਵਲੋਂ ਵਰਤੇ ਮਟੀਰੀਅਲ ਅਤੇ ਉਸਾਰੀ ਕਾਰਜਾਂ...
Ad Position 24