4 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ
ਪਟਿਆਲਾ, 19 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਸਥਾਨਕ ਸਾਧੂ ਬੇਲਾ ਰੋਡ ਲਾਗੇ ਇਕ ਸਕੂਟਰੀ ਸਵਾਰ ਤੋਂ ਚੰਡੀਗੜ੍ਹ ਸ਼ਰਾਬ ਦੀਆਂ 4 ਪੇਟੀਆਂ ਬਰਾਮਦ ਕੀਤੀਆਂ ਹਨ। ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਧਰਮਵੀਰ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਟਿਆਲਾ, 19 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਸਥਾਨਕ ਸਾਧੂ ਬੇਲਾ ਰੋਡ ਲਾਗੇ ਇਕ ਸਕੂਟਰੀ ਸਵਾਰ ਤੋਂ ਚੰਡੀਗੜ੍ਹ ਸ਼ਰਾਬ ਦੀਆਂ 4 ਪੇਟੀਆਂ ਬਰਾਮਦ ਕੀਤੀਆਂ ਹਨ। ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਧਰਮਵੀਰ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਉਹ ਸਾਧੂ ਬੇਲਾ ਰੋਡ ’ਤੇ ਖੜ੍ਹੇ ਸੀ। ਜਦੋਂ ਸ਼ੱਕ ਦੇ ਆਧਾਰ ’ਤੇ ਇਕ ਐਕਟਿਵਾ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਇਹ ਮੁਲਜ਼ਮ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ ’ਚ ਵੇਚਦਾ ਸੀ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।