19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਦਿਨ-ਦਿਹਾੜੇ ਲੁੱਟਾਂ-ਖੋਹਾਂ ਅਤੇ ਗੁੰਡਾਗਰਦੀ ਕਾਰਨ ਲੋਕਾਂ ਦਾ ਜਿਊਣਾ ਹੋਇਆ ਦੁੱਭਰ-ਰਾਜੂ ਖੰਨਾ

ਅਮਲੋਹ, 19 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸਰਕਾਰ ਦੀ ਇੱਛਾ ਸ਼ਕਤੀ ਦੀ ਘਾਟ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਨਾਕਾਮੀ ਕਾਰਨ ਭਾਵੇਂ ਪੂਰੇ ਪੰਜਾਬ ਵਿਚ ਅਰਾਜਿਕਤਾ ਵਾਲਾ ਮਾਹੌਲ ਬਣਿਆ ਹੋਇਆ ਹੈ, ਪਰ ਹਲਕਾ ਅਮਲੋਹ ਵਿਚ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ, ਜਿਸ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਰਾਜੂ ਖੰਨਾ ਅੱਜ ਨੇੜਲੇ ਪਿੰਡ ਹਰੀਪੁਰ ਵਿਖੇ ਨੌਜਵਾਨਾਂ ਵਲੋਂ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

Ad Position 21
No active advertisement
ਪਿੰਡ ਹਰੀਪੁਰ ਵਿਖੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੁਖਬੀਰ ਸਿੰਘ, ਡਾ. ਪਰਮਜੀਤ ਸਿੰਘ ਠੇਕੇਦਾਰ ਅਤੇ ਹੋਰ ਆਗੂ। ਤਸਵੀਰ: ਗਿੱਲ 20-11-2026
ਅਮਲੋਹ, 19 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸਰਕਾਰ ਦੀ ਇੱਛਾ ਸ਼ਕਤੀ ਦੀ ਘਾਟ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਨਾਕਾਮੀ ਕਾਰਨ ਭਾਵੇਂ ਪੂਰੇ ਪੰਜਾਬ ਵਿਚ ਅਰਾਜਿਕਤਾ ਵਾਲਾ ਮਾਹੌਲ ਬਣਿਆ ਹੋਇਆ ਹੈ, ਪਰ ਹਲਕਾ ਅਮਲੋਹ ਵਿਚ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ, ਜਿਸ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਰਾਜੂ ਖੰਨਾ ਅੱਜ ਨੇੜਲੇ ਪਿੰਡ ਹਰੀਪੁਰ ਵਿਖੇ ਨੌਜਵਾਨਾਂ ਵਲੋਂ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿਚ ਸ਼ਰੇਆਮ ਗੁੰਡਾਗਰਦੀ ਹੋ ਰਹੀ ਹੈ ਅਤੇ ਦਿਨ-ਦਿਹਾੜੇ ਰਾਹਗੀਰਾਂ ਨੂੰ ਜਬਰਨ ਰੋਕ ਕੇ ਲੁੱਟਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਸ਼ਿਆਂ ਦਾ ਪ੍ਰਭਾਵ ਇੰਨਾ ਵਧ ਚੁੱਕਾ ਹੈ ਕਿ ਸੜਕਾਂ ਉੱਪਰ ਨਸ਼ੇੜੀ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ ਤੋਂ ਬਾਅਦ ਕੁਝ ਹੀ ਦਿਨਾਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਅਤੇ ਲੋਕ ਅਮਨ-ਅਮਾਨ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ, ਪਰ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਨਸ਼ਿਆਂ ਦਾ ਪ੍ਰਕੋਪ ਘਟਣ ਦੀ ਬਜਾਏ ਕਿਤੇ ਜ਼ਿਆਦਾ ਵਧ ਗਿਆ ਹੈ ਅਤੇ ਗੁੰਡਾ ਅਨਸਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹ ਬੇਖ਼ੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਰਾਜੂ ਖੰਨਾ ਨੇ ਕਿਹਾ ਕਿ ਇਸ ਤੋਂ ਸਪਸ਼ਟ ਹੁੰਦਾ ਹੈ ਕਿ ਦਿੱਲੀ ਦੇ ਧਾੜਵੀਆਂ ਵਲੋਂ ਚਲਾਈ ਜਾ ਰਹੀ ਇਸ ਸਰਕਾਰ ਵਿਚ ਪੰਜਾਬ ਦੇ ਲੋਕਾਂ ਦੀ ਅਤੇ ਇੱਥੋਂ ਤੱਕ ਕਿ ਲੋਕ ਨੁਮਾਇੰਦਿਆਂ ਦੀ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਅਜਿਹੇ ਹਾਲਾਤ ਦੇਖਣ ਨੂੰ ਨਹੀਂ ਮਿਲਦੇ ਸਨ ਕਿ ਦਿਨ-ਦਿਹਾੜੇ ਮਜ਼ਦੂਰਾਂ ਅਤੇ ਆਮ ਰਾਹਗੀਰਾਂ ਨੂੰ ਰੋਕ ਕੇ ਉਨ੍ਹਾਂ ਦੀ ਨਕਦੀ ਅਤੇ ਮੋਬਾਈਲ ਫ਼ੋਨ ਖੋਹ ਲਏ ਜਾਣ ਅਤੇ ਲੁਟੇਰੇ ਸ਼ਰੇਆਮ ਫ਼ਰਾਰ ਹੋ ਜਾਣ। ਰਾਜੂ ਖੰਨਾ ਨੇ ਕਿਹਾ ਕਿ ਅਮਲੋਹ ਹਲਕੇ ਵਿਚ ਸਥਿਤੀ ਇਹ ਬਣ ਗਈ ਹੈ ਕਿ ਪ੍ਰਵਾਸੀ ਮਜ਼ਦੂਰ ਦਿਨ ਛਿਪਣ ਤੋਂ ਪਹਿਲਾਂ ਹੀ ਆਪਣੀ ਜੇਬ ਵਿਚ ਮੋਬਾਈਲ ਫ਼ੋਨ ਜਾਂ ਕੁਝ ਨਕਦੀ ਲੈ ਕੇ ਬਾਜ਼ਾਰ ਜਾਣ ਤੋਂ ਡਰਨ ਲੱਗ ਪਏ ਹਨ, ਕਿਉਂਕਿ ਸ਼ਹਿਰ ਨੂੰ ਜਾਣ ਵਾਲੇ ਹਰ ਰਸਤੇ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਅਨਸਰ ਸਰਗਰਮ ਹਨ, ਜੋ ਤੇਜ਼ਧਾਰ ਜਾਂ ਮਾਰੂ ਹਥਿਆਰ ਦਿਖਾ ਕੇ ਗ਼ਰੀਬ ਲੋਕਾਂ ਨੂੰ ਲੁੱਟ ਰਹੇ ਹਨ। ਰਾਜੂ ਖੰਨਾ ਨੇ ਦੋਸ਼ ਲਾਇਆ ਕਿ ਅਮਲੋਹ ਥਾਣੇ ਵਿਚ ਹਰ ਰੋਜ਼ ਲੁੱਟਾਂ-ਖੋਹਾਂ ਸਬੰਧੀ ਦਰਜਨਾਂ ਸ਼ਿਕਾਇਤਾਂ ਪਹੁੰਚ ਰਹੀਆਂ ਹਨ, ਪਰ ਪੀੜਤਾਂ ਦੀ ਸੁਣਵਾਈ ਨਹੀਂ ਹੋ ਰਹੀ, ਸਗੋਂ ਪੁਲਿਸ ਵਲੋਂ ਪੀੜਤਾਂ ਨੂੰ ਇਹ ਕਹਿ ਕੇ ਟਾਲ ਦਿੱਤਾ ਜਾਂਦਾ ਹੈ ਕਿ ਉਹ ਖ਼ੁਦ ਲੁਟੇਰਿਆਂ ਦੀ ਸ਼ਨਾਖ਼ਤ ਕਰਕੇ ਦੱਸਣ, ਤਾਂ ਜੋ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੁਲਿਸ ਅਤੇ ਪ੍ਰਸ਼ਾਸਨ ਦੀ ਹੈ ਤਾਂ ਪੀੜਤਾਂ ਨੂੰ ਹੀ ਲੁਟੇਰਿਆਂ ਦੀ ਪਛਾਣ ਕਰਨ ਦੀ ਜ਼ਿੰਮੇਵਾਰੀ ਸੌਂਪਣਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉੱਪਰ ਵੱਡਾ ਸਵਾਲੀਆ ਨਿਸ਼ਾਨ ਹੈ। ਇਸ ਮੌਕੇ ਰਾਜੂ ਖੰਨਾ ਨੇ ਪਿੰਡਾਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਮੁੜ ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲਿਆਉਣ ਦੇ ਨਾਲ-ਨਾਲ ਹਲਕੇ ਦੇ ਸਰਬਪੱਖੀ ਵਿਕਾਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਯਤਨ ਸ਼ੁਰੂ ਕਰ ਦਿੱਤੇ ਜਾਣ। ਇਸ ਮੌਕੇ ਯੂਥ ਆਗੂ ਸੁਖਬੀਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਸਮੁੱਚੇ ਪਿੰਡ ਵਾਸੀਆਂ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹੋਰਨਾਂ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਡਾ. ਪਰਮਜੀਤ ਸਿੰਘ ਠੇਕੇਦਾਰ, ਮਹਿੰਦਰ ਸਿੰਘ ਨੰਬਰਦਾਰ, ਜਗਜੀਤ ਸਿੰਘ ਨੰਬਰਦਾਰ, ਜੱਗਾ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ, ਗਗਨਦੀਪ ਸਿੰਘ, ਸਤਵੀਰ ਸਿੰਘ, ਪਰਮਪ੍ਰੀਤ ਸਿੰਘ, ਖੁਸ਼ਵਿੰਦਰ ਸਿੰਘ ਛੱਜੂ, ਰਣਜੀਤ ਸਿੰਘ, ਦਲਵਿੰਦਰ ਸਿੰਘ ਮਾਨ, ਦਵਿੰਦਰ ਸਿੰਘ ਪੰਚ, ਪੰਚ ਹਰਦੀਪ ਸਿੰਘ ਤੇ ਜਗਰੂਪ ਸਿੰਘ, ਨਾਜ਼ਰ ਸਿੰਘ, ਸੁਖਵੀਰਪਾਲ ਸਿੰਘ, ਗੁਰਦੀਪ ਸਿੰਘ ਹਰੀਪੁਰ ਅਤੇ ਜਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਲੋਹ ਦੇ ਬਿਰਧ ਆਸ਼ਰਮ ਦਾ ਦੌਰਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24