20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹੁਸਨਪ੍ਰੀਤ ਕੌਰ ਨੇ ਤਲਵਾਰਬਾਜ਼ੀ ਵਿਚ ਜਿੱਤਿਆ ਸੋਨੇ ਦਾ ਤਗਮਾ

ਖਮਾਣੋਂ, 20 ਨਵੰਬਰ (ਜੋਗਿੰਦਰ ਪਾਲ)-ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਤਲਵਾਰਬਾਜ਼ੀ ਦੀਆਂ ਖੇਡਾਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੋਣਹਾਰ ਤਲਵਾਰਬਾਜ਼ੀ ਕੋਚ ਹੁਸਨਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ 21 ਤੋਂ 30 ਸਾਲ ਉਮਰ ਵਰਗ ਦੇ ਵਿਅਕਤੀਗਤ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 21-11-2026
ਖਮਾਣੋਂ, 20 ਨਵੰਬਰ (ਜੋਗਿੰਦਰ ਪਾਲ)-ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਤਲਵਾਰਬਾਜ਼ੀ ਦੀਆਂ ਖੇਡਾਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੋਣਹਾਰ ਤਲਵਾਰਬਾਜ਼ੀ ਕੋਚ ਹੁਸਨਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ 21 ਤੋਂ 30 ਸਾਲ ਉਮਰ ਵਰਗ ਦੇ ਵਿਅਕਤੀਗਤ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਜਿੱਥੇ ਹੁਸਨਪ੍ਰੀਤ ਕੌਰ ਨੇ ਆਪਣੀ ਖੇਡ ਕਾਬਲੀਅਤ ਦਾ ਲੋਹਾ ਮਨਵਾਇਆ ਹੈ, ਉੱਥੇ ਹੀ ਉਨ੍ਹਾਂ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਮਾਣ ਵੀ ਵਧਾਇਆ ਹੈ। ਜ਼ਿਕਰਯੋਗ ਹੈ ਕਿ ਹੁਸਨਪ੍ਰੀਤ ਕੌਰ ਸਕੂਲ ਆਫ਼ ਐਮੀਨੈਂਸ, ਖਮਾਣੋਂ ਵਿਖੇ ਸਵੇਰੇ ਅਤੇ ਸ਼ਾਮ ਦੇ ਸਮੇਂ ਖਿਡਾਰੀਆਂ ਨੂੰ ਤਲਵਾਰਬਾਜ਼ੀ ਦੀ ਸਿਖਲਾਈ ਦੇ ਰਹੇ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਖੇਡ ਜਗਤ ਲਈ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ ਹੈ। ਇਕ ਕੋਚ ਵਜੋਂ ਖਿਡਾਰੀਆਂ ਨੂੰ ਖੇਡਾਂ ਦੀਆਂ ਬਾਰੀਕੀਆਂ ਸਿਖਾਉਣ ਦੇ ਨਾਲ-ਨਾਲ ਖ਼ੁਦ ਵੀ ਮੈਦਾਨ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸੋਨੇ ਦਾ ਤਗਮਾ ਜਿੱਤਣਾ ਹੋਰ ਖਿਡਾਰੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਦੀ ਇਸ ਉਪਲਬਧੀ ਨਾਲ ਖੇਡ ਵਿਭਾਗ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਕੇਂਦਰ ਦੇ ਬਰਾਬਰ 13 ਫ਼ੀਸਦੀ ਡੀ.ਏ. ਦੇਵੇ- ਹਰਜੀਤ ਸਿੰਘ ਤਰਖਾਣ ਮਾਜਰਾ ਅਗਲੀ ਖ਼ਬਰ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਨੌਜਵਾਨ ਪੀੜ੍ਹੀ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ- ਯੁਗਵਿੰਦਰ ਸਿੰਘ ਧਾਲੀਵਾਲ
Ad Position 24