20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸੰਬੰਧੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 23 ਨਵੰਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ (ਹਾਲ ਵਾਲਾ) ਸਰਹਿੰਦ ਮੰਡੀ ਵਿਖੇ ਅਹਿਮ ਮੀਟਿੰਗ ਹੋਈ। ਜਿਸ ਵਿਚ ਨਗਰ ਕੀਰਤਨ ਦੌਰਾਨ ਕੀਤੇ ਜਾਣ ਵਾਲੇ ਵੱਖ-ਵੱਖ ਸੇਵਾ ਕਾਰਜਾਂ ਸੰਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 23 ਨਵੰਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ (ਹਾਲ ਵਾਲਾ) ਸਰਹਿੰਦ ਮੰਡੀ ਵਿਖੇ ਅਹਿਮ ਮੀਟਿੰਗ ਹੋਈ। ਜਿਸ ਵਿਚ ਨਗਰ ਕੀਰਤਨ ਦੌਰਾਨ ਕੀਤੇ ਜਾਣ ਵਾਲੇ ਵੱਖ-ਵੱਖ ਸੇਵਾ ਕਾਰਜਾਂ ਸੰਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਸਰਹਿੰਦ ਦੇ ਜੀ.ਟੀ ਰੋਡ ਸਮੇਤ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਸੰਗਤ ਦੀ ਸਹੂਲਤ ਲਈ ਲੰਗਰ ਸਮੇਤ ਹੋਰ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਅੱਜ ਦੀ ਮੀਟਿੰਗ ਦੌਰਾਨ ਨਗਰ ਕੀਰਤਨ ਦੇ ਵੱਖ-ਵੱਖ ਥਾਵਾਂ ’ਤੇ ਕੀਤੇ ਜਾਣ ਵਾਲੇ ਸਵਾਗਤ ਲਈ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਸੰਗਤ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਲੰਗਰ ਤੇ ਸੇਵਾਵਾਂ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹਲਕੇ ਦੀਆਂ ਸੰਗਤਾਂ ਨੂੰ ਇਸ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਰਵਿੰਦਰ ਸਿੰਘ ਬੱਬਲ, ਦੁਰਗੇਸ਼ ਗਾਜਰੀ ਪੀ.ਏ.ਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਪ੍ਰੋਫੈਸਰ ਜੁਪਿੰਦਰ ਸਿੰਘ, ਮਨਪ੍ਰੀਤ ਸਿੰਘ ਮੀਤ ਪ੍ਰਧਾਨ, ਆਈ.ਟੀ. ਵਿੰਗ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐੱਸ.ਸੀ. ਵਿੰਗ, ਨਰੇਸ਼ ਕੁਮਾਰ ਮੀਤ ਪ੍ਰਧਾਨ ਵਪਾਰ ਵਿੰਗ, ਸੁਖਵਿੰਦਰ ਸਿੰਘ ਸੈਣੀ, ਹਰਵਿੰਦਰ ਕੌਰ ਖ਼ਾਲਸਾ ਪ੍ਰਧਾਨ ਇਸਤਰੀ ਵਿੰਗ, ਕਮਲਜੀਤ ਮਣੀ, ਦੀਪਕ, ਗੁਰਪ੍ਰੀਤ ਸਿੰਘ ਕਾਲਾ, ਮੰਗਤ ਰਾਮ, ਹਰਪ੍ਰੀਤ ਸਿੰਘ ਪ੍ਰਧਾਨ, ਹਰਮਨਜੀਤ ਸਿੰਘ ਜਨਰਲ ਸਕੱਤਰ, ਸੂਰਜ ਪ੍ਰਕਾਸ਼, ਕਰਮਜੀਤ ਸਿੰਘ, ਸਾਨੀਆ ਪ੍ਰੀਤ ਕੌਰ, ਪਲਵਿੰਦਰ ਸਿੰਘ ਸਾਨੀਪੁਰ, ਰਕੇਸ਼ ਸਿੰਘ ਬਾਹਮਣ ਮਾਜਰਾ, ਡਾ. ਗੁਲਸ਼ਨ ਅਰੋੜਾ, ਹਰਭਜਨ ਕੌਰ ਹਲਕਾ ਪ੍ਰਧਾਨ ਇਸਤਰੀ ਅਕਾਲੀ ਦਲ, ਤਰੁਣ ਕੁਮਾਰੀ ਮੀਤ ਪ੍ਰਧਾਨ, ਦਿਲਪ੍ਰੀਤ ਸਿੰਘ ਹਮਾਯੂੰਪੁਰ, ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਸ਼ਹਿਰੀ ਪ੍ਰਧਾਨ, ਸਰਤਾਜ ਸਿੰਘ ਪ੍ਰਧਾਨ ਸਰਹਿੰਦ ਮੰਡੀ, ਪਿ੍ਰਤਪਾਲ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ, ਜਸਵੰਤ ਸਿੰਘ, ਗੁਰਜਸਜੀਤ ਸਿੰਘ ਪ੍ਰਧਾਨ ਆਈ.ਟੀ ਵਿੰਗ, ਮਨਜੀਤ ਸਿੰਘ ਮਾਨ, ਹਰਪ੍ਰੀਤ ਸਿੰਘ ਤਲਾਣੀਆਂ, ਰਣਧੀਰ ਸਿੰਘ ਬੱਲ, ਗੁਰਪ੍ਰੀਤ ਸਿੰਘ ਸਰਪ੍ਰਸਤ, ਗੁਰਪ੍ਰੀਤ ਸਿੰਘ ਪੰਜੋਲੀ, ਗੁਰਵਿੰਦਰ ਸਿੰਘ ਅੱਤੇਵਾਲੀ, ਦਵਿੰਦਰ ਸਿੰਘ, ਸੁਰਜੀਤ ਸਿੰਘ, ਰਸ਼ਪਾਲ ਸਿੰਘ, ਪ੍ਰਿਤਪਾਲ ਸਿੰਘ, ਹਰਬੰ ਸ ਸਿੰਘ, ਰੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਧਰਮਿੰਦਰ ਸਿੰਘ, ਰਜਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 26 ਨਵੰਬਰ ਨੂੰ ਪੰਜਾਬ ਭਰ ’ਚ ਮਨਾਇਆ ਜਾਵੇਗਾ ‘ਸੰਵਿਧਾਨ ਬਚਾਓ ਦਿਵਸ’ 1 ਤੇ 2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਘਿਰਾਓ ਲਈ... ਅਗਲੀ ਖ਼ਬਰ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਅਮਲੋਹ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੀਤੀ ਸ਼ਮੂਲੀਅਤ
Ad Position 24