20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਇਆ ਵਿਸ਼ੇਸ਼ ਕੈਂਪ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਸਾਬਕਾ ਸੈਨਿਕਾਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਤੇਜਿੰਦਰ ਸਿੰਘ ਸੰਧੂ (ਰਿਟਾ.)

Ad Position 21
No active advertisement
ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਸਾਬਕਾ ਸੈਨਿਕਾਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਤੇਜਿੰਦਰ ਸਿੰਘ ਸੰਧੂ (ਰਿਟਾ.) ਨੇ ਦੱਸਿਆ ਕਿ ਕੈਂਪ ਦੌਰਾਨ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਹੈ। ਇਸ ਮੌਕੇ ਤਹਿਸੀਲਦਾਰ ਵਿਸ਼ਾਲ ਵਰਮਾ ਨੇ ਵਿਸ਼ਵਾਸ ਦਿਵਾਇਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਕੈਂਪ ਦੌਰਾਨ ਕਰਨਲ ਗੁਰਜੀਤ ਸਿੰਘ ਸੈਨਾ ਮੈਡਲ (ਰਿਟਾ.), ਵਾਈਸ ਪ੍ਰੈਜ਼ੀਡੈਂਟ ਜ਼ਿਲ੍ਹਾ ਸੈਨਿਕ ਬੋਰਡ ਕੈਪਟਨ ਤਰਲੋਚਨ ਸਿੰਘ, ਪ੍ਰੈਜ਼ੀਡੈਂਟ ਐਕਸ-ਸਰਵਿਸਮੈਨ ਐਸੋਸੀਏਸ਼ਨ ਸਮੇਤ ਐਸੋਸੀਏਸ਼ਨ ਦੇ ਮੈਂਬਰ, ਕਰਨਲ ਤੇਜਿੰਦਰ ਸਿੰਘ ਸੰਧੂ ਸੈਨਾ ਮੈਡਲ (ਰਿਟਾ.) ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਚਨਾਰਥਲ ਨੇ ਸ. ਧਾਮੀ ਅਤੇ ਭਾਈ ਖ਼ਾਲਸਾ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਚਾਈਨੀਜ਼ ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ ’ਤੇ ਲਗਾਈ ਗਈ ਪੂਰਨ ਪਾਬੰਦੀ
Ad Position 24