20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦੇਸ਼ ਭਗਤ ਗਲੋਬਲ ਸਕੂਲ ਵਿਖੇ ਬਾਲ ਦਿਵਸ ਮੌਕੇ ਅੰਤਰ-ਹਾਊਸ ਖੇਡ ਮੁਕਾਬਲੇ ਕਰਵਾਏ

ਅਮਲੋਹ, 20 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਬਸਤੇ ਦੇ ਬੋਝ ਤੋਂ ਮੁਕਤ ਰੱਖਣ ਲਈ ਦਿਨ ਨੂੰ ‘ਬੈਗਲੈੱਸ ਡੇਅ’ ਵਜੋਂ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਅਤੇ ਖੇਡ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 21-11-2026
ਅਮਲੋਹ, 20 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਬਸਤੇ ਦੇ ਬੋਝ ਤੋਂ ਮੁਕਤ ਰੱਖਣ ਲਈ ਦਿਨ ਨੂੰ ‘ਬੈਗਲੈੱਸ ਡੇਅ’ ਵਜੋਂ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਅਤੇ ਖੇਡ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਵਲੋਂ ਕਰਵਾਈ ਵਿਸ਼ੇਸ਼ ਸਭਾ ਨਾਲ ਹੋਈ, ਜਿਸ ਵਿਚ ਬੱਚਿਆਂ ਨੂੰ ਸਮਰਪਿਤ ਸੁੰਦਰ ਕਵਿਤਾਵਾਂ, ਭਾਸ਼ਣ ਅਤੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਅੰਤਰ-ਹਾਊਸ ਰੱਸਾਕਸ਼ੀ ਮੁਕਾਬਲੇ ਵਿਚ ਸਕੂਲ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਟੀਮ ਭਾਵਨਾ ਨਾਲ ਭਾਗ ਲਿਆ। ਇਸ ਤੋਂ ਇਲਾਵਾ ਛੋਟੇ ਬੱਚਿਆਂ ਲਈ ਮਿਊਜ਼ੀਕਲ ਚੇਅਰ, ਨਿੰਬੂ-ਚਮਚ ਦੌੜ, ਬੋਰੀ ਦੌੜ ਅਤੇ ਦੌੜ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਨੇ ਆਪਣੇ ਦੋਸਤਾਂ ਨਾਲ ਟਿਫ਼ਨ ਪਾਰਟੀ ਦਾ ਵੀ ਖ਼ੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਬੱਚਿਆਂ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਬਾਲ ਦਿਵਸ ਬੱਚਿਆਂ ਲਈ ਖੁਸ਼ੀਆਂ ਮਨਾਉਣ, ਖੇਡਣ ਅਤੇ ਆਪਣਾ ਬਚਪਨ ਮਾਣਨ ਦਾ ਵਿਸ਼ੇਸ਼ ਦਿਨ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਅਨਮੋਲ ਖ਼ਜ਼ਾਨਾ ਹਨ। ਉਨ੍ਹਾਂ ਦਾ ਪਿਆਰ, ਚੰਗੇ ਸੰਸਕਾਰਾਂ ਅਤੇ ਆਤਮ-ਵਿਸ਼ਵਾਸ ਨਾਲ ਪਾਲਣ-ਪੋਸ਼ਣ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਸੰਸਥਾ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ ਅਗਲੀ ਖ਼ਬਰ ਜਥੇਦਾਰ ਚਨਾਰਥਲ ਨੇ ਸ. ਧਾਮੀ ਅਤੇ ਭਾਈ ਖ਼ਾਲਸਾ ਨੂੰ ਦਿੱਤੀ ਵਧਾਈ
Ad Position 24