20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਬਚਾਓ ਮੁਹਿੰਮ ਤਹਿਤ ਅਮਲੋਹ ਦੇ ਵਾਰਡ ਨੰਬਰ 12 ਵਿਚ ਅਕਾਲੀ ਆਗੂਆਂ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ

ਅਮਲੋਹ, 20 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਮਲੋਹ ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਵਲੋਂ ਅੱਜ ‘ਪੰਜਾਬ ਬਚਾਓ ਮੁਹਿੰਮ’ ਤਹਿਤ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਪਾਰਟੀ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਰਮ ਵੀ ਭਰੇ ਗਏ।

Ad Position 21
No active advertisement
ਅਜੀਤ ਡੈਸਕ 21-11-2026
ਅਮਲੋਹ, 20 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਮਲੋਹ ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਵਲੋਂ ਅੱਜ ‘ਪੰਜਾਬ ਬਚਾਓ ਮੁਹਿੰਮ’ ਤਹਿਤ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਪਾਰਟੀ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਰਮ ਵੀ ਭਰੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਸਮਝ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ। ਆਗੂਆਂ ਨੇ ਕਿਹਾ ਕਿ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਅਣਥੱਕ ਮਿਹਨਤੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਿਵਾਉਣ ਲਈ ਸ਼ਹਿਰ ਵਾਸੀਆਂ ਨੂੰ ਹੁਣ ਤੋਂ ਹੀ ਲਾਮਬੰਦ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਨਾਲ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਜਾਣ ਦੇ ਨਾਲ-ਨਾਲ ਹਲਕਾ ਅਮਲੋਹ ਦੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰਜਨ ਸਿੰਘ ਅਮਲੋਹ, ਪਰਮਿੰਦਰ ਸਿੰਘ ਨੀਟਾ ਸੰਧੂ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਯੂਥ ਅਕਾਲੀ ਦੇ ਸੂਬਾ ਜਥੇਬੰਦਕ ਸਕੱਤਰ ਰੇਸ਼ਮ ਸਿੰਘ ਵਿਰਕ, ਸ਼ਹਿਰੀ ਪ੍ਰਧਾਨ ਯੂਥ ਵਿੰਗ ਗੁਰਦੀਪ ਸਿੰਘ ਬੱਬੀ, ਗੁਰਪ੍ਰੀਤ ਸਿੰਘ ਗੁਰੀ, ਬਲਤੇਜ ਸਿੰਘ ਅਮਲੋਹ, ਪ੍ਰਗਟ ਸਿੰਘ ਅਮਲੋਹ, ਮਨਜੀਤ ਸਿੰਘ ਕੈਂਥ, ਕਰਮਜੀਤ ਸਿੰਘ ਮਿੱਠੂ, ਮੋਹਣ ਸਿੰਘ ਧਰਮਗੜ੍ਹ, ਸੁਰਿੰਦਰ ਸਿੰਘ ਜੇ.ਈ, ਰੌਕੀ ਭੱਟ, ਸੋਨੂੰ ਜੰਡੂ ਤੋਂ ਇਲਾਵਾ ਸ਼ਹਿਰ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮ ਕਥਾ ਵਿਚ, ਰਾਮ ਦੇ ਜਨਮ ਦਾ ਅਰਥ ਬ੍ਰਹਿਮੰਡ ਵਿਚ ਕਿਤੇ ਨਾ ਕਿਤੇ ਹੈ-ਭਗਤ ਪੁਨੀਤ ਅਗਲੀ ਖ਼ਬਰ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਸੰਸਥਾ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ
Ad Position 24