ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਸਟਾਰਟ ਅੱਪ ਸਪਲੈਸ਼ ਮੁਕਾਬਲੇ
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੋ ਰੋਜ਼ਾ ਸਟਾਰਟ ਅੱਪ ਮੁਕਾਬਲਾ ‘ਸਟਾਰਟਅੱਪ ਸਪਲੈਸ਼-2026’ ਦਾ ਸਫਲ ਆਯੋਜਨ ਕਰਵਾਇਆ ਗਿਆ ਜਿਸ ਵਿਚ ਕੁੱਲ 11 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਨਵੇਂ ਕਾਰੋਬਾਰੀ ਵਿਚਾਰ ਪੇਸ਼ ਕਰਨ ਅਤੇ ਉੱਦਮ ਸ਼ੀਲਤਾ ਦੇ ਹੁਨਰਾਂ ਨੂੰ ਵਿਕਸਿਤ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ।
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੋ ਰੋਜ਼ਾ ਸਟਾਰਟ ਅੱਪ ਮੁਕਾਬਲਾ ‘ਸਟਾਰਟਅੱਪ ਸਪਲੈਸ਼-2026’ ਦਾ ਸਫਲ ਆਯੋਜਨ ਕਰਵਾਇਆ ਗਿਆ ਜਿਸ ਵਿਚ ਕੁੱਲ 11 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਨਵੇਂ ਕਾਰੋਬਾਰੀ ਵਿਚਾਰ ਪੇਸ਼ ਕਰਨ ਅਤੇ ਉੱਦਮ ਸ਼ੀਲਤਾ ਦੇ ਹੁਨਰਾਂ ਨੂੰ ਵਿਕਸਿਤ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਨਿਵੇਕਲੇ ਵਿਚਾਰ ਵਿਕਸਿਤ ਕਰਨ ਅਤੇ ਵਿਹਾਰਕ ਗਤੀਵਿਧੀਆਂ ਰਾਹੀਂ ਉੱਦਮ ਸ਼ੀਲਤਾ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਦੌਰਾਨ ਭਾਗ ਲੈਣ ਵਾਲੀਆਂ ਟੀਮਾਂ ਨੇ ਜੱਜਮੈਂਟ ਪੈਨਲ ਦੇ ਸਾਹਮਣੇ ਆਪਣੇ ਸਟਾਰਟ ਅੱਪ ਸਬੰਧੀ ਵਡਮੁੱਲੇ ਵਿਚਾਰ ਪੇਸ਼ ਕੀਤੇ। ਜੱਜਮੈਂਟ ਪੈਨਲ ਵਿਚ ਡਾ. ਰਤਨੇਸ਼ਪਾਲ ਸਿੰਘ, ਡਾ. ਸੌਰਵ ਸ਼ਰਮਾ ਅਤੇ ਡਾ. ਮਨਪ੍ਰੀਤ ਕੌਰ ਸ਼ਾਮਲ ਸਨ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸਿਮਰਨਪ੍ਰੀਤ ਕੌਰ ਤੇ ਅਸ਼ਮੀਨ ਕੌਰ ਦੀ ਟੀਮ ਨੇ ਪਹਿਲਾ, ਸਹਿਜਵੀਰ ਕੌਰ ਤੇ ਹਰਨੀਤ ਕੌਰ ਦੀ ਟੀਮ ਨੇ ਦੂਜਾ, ਜਦਕਿ ਜਸਪ੍ਰੀਤ ਕੌਰ, ਜਸਨੂਰ ਕੌਰ, ਗਗਨਦੀਪ ਕੌਰ ਅਤੇ ਅਮਨਜੋਤ ਕੌਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕ, ਮੈਨੇਜਮੈਂਟ ਐਸੋਸੀਏਸ਼ਨ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।