20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਮੰਡੀ ਗੋਬਿੰਦਗੜ੍ਹ, 20 ਨਵੰਬਰ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਅਤੇ ਮੁੱਖ ਅਧਿਆਪਕਾ ਤੇ ਬੀ.

Ad Position 21
No active advertisement
ਅਜੀਤ ਡੈਸਕ 21-11-2026
ਮੰਡੀ ਗੋਬਿੰਦਗੜ੍ਹ, 20 ਨਵੰਬਰ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਅਤੇ ਮੁੱਖ ਅਧਿਆਪਕਾ ਤੇ ਬੀ.ਐਨ.ਓ. ਸਰਿਤਾ ਸਿੰਗਲਾ ਦੇ ਯਤਨਾਂ ਸਦਕਾ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜੋਤ ਜਗਾ ਕੇ ਕੀਤੀ ਗਈ। ਇਸ ਉਪਰੰਤ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਇਕੱਤਰ ਹੋ ਕੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਸੇਧ ਲੈਂਦਿਆਂ ਸਚਾਈ, ਇਮਾਨਦਾਰੀ ਅਤੇ ਮਿਹਨਤ ਦੇ ਮਾਰਗ ’ਤੇ ਚੱਲਣ, ਜੀਵਨ ਵਿਚ ਅਨੁਸ਼ਾਸਨ ਬਣਾਈ ਰੱਖਣ ਅਤੇ ਆਪਸੀ ਭਾਈਚਾਰਕ ਸਾਂਝ ਤੇ ਪਿਆਰ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਲੰਗਰ ਛਕਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਤੋਂ ਲੁਹਾਰ ਮਾਜਰਾ ਤੱਕ ਸੜਕ ਦੀ ਖਸਤਾ ਹਾਲਤ ਬਣੀ ਲੋਕਾਂ ਲਈ ਮੁਸੀਬਤ-ਸਵਰਨ ਸਿੰਘ ਝੱਲੀਆਂ ਅਗਲੀ ਖ਼ਬਰ ਹਰਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਭਗੜਾਣਾ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ
Ad Position 24