21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਲਕਾ ਅਮਲੋਹ ਤੋਂ ਰਾਜੂ ਖੰਨਾ ਦੀ ਜਿੱਤ ਲਈ ਯੂਥ ਅਕਾਲੀ ਦਲ ਦੇ ਨੌਜਵਾਨ ਹਰ ਘਰ ਤੱਕ ਪਹੁੰਚ ਕਰਨਗੇ- ਗੋਲੂ, ਗੱਗੀ, ਸੇੇਰਗਿੱਲ

ਅਮਲੋਹ, 21 ਨਵੰਬਰ (ਕੇਵਲ ਸਿੰਘ)-ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ ਅਤੇ ਹਲਕਾ ਅਮਲੋਹ ਤੋਂ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਯਕੀਨੀ ਬਣਾਉਣ ਲਈ ਨੌਜਵਾਨਾਂ ਵਲੋਂ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੂਬਾ ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ, ਸੂਬਾ ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ ਅਤੇ ਨੌਜਵਾਨ ਆਗੂ ਪ੍ਰਭਜੋਤ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਅਮਲੋਹ, 21 ਨਵੰਬਰ (ਕੇਵਲ ਸਿੰਘ)-ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ ਅਤੇ ਹਲਕਾ ਅਮਲੋਹ ਤੋਂ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਯਕੀਨੀ ਬਣਾਉਣ ਲਈ ਨੌਜਵਾਨਾਂ ਵਲੋਂ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੂਬਾ ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ, ਸੂਬਾ ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ ਅਤੇ ਨੌਜਵਾਨ ਆਗੂ ਪ੍ਰਭਜੋਤ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਲੋਕ ਇਸ ਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵਿਧਾਇਕ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਦੌਰਾਨ ਰਾਜੂ ਖੰਨਾ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਵਿਰੋਧੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਅਤੇ ਮੀਟਿੰਗਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ 2027 ਦੀਆਂ ਚੋਣਾਂ ਵਿਚ ਪਾਰਟੀ ਦੀ ਮਜ਼ਬੂਤ ਸਥਿਤੀ ਦੇ ਸੰਕੇਤ ਹਨ। ਇਸ ਮੌਕੇ ਕਿਰਤ ਪਨਾਗ, ਸਹਿਜ ਧਾਲੀਵਾਲ ਆਦਿ ਨੌਜਵਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ-ਅਕਾਲੀ ਆਗੂ 2027 ਦੀਆਂ ਚੋਣਾਂ ਲਈ... ਅਗਲੀ ਖ਼ਬਰ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕਤਾ ਜ਼ਰੂਰੀ-ਡਾ. ਸੋਨਾ ਥਿੰਦ
Ad Position 24