ਰੱਸਾਕਸੀ ’ਚ ਸਰਕਾਰੀ ਸੀਨੀ. ਸੈਕੰ. ਸਕੂਲ ਚਨਾਰਥਲ ਕਲਾਂ ਨੇ ਪੰਜਾਬ ਭਰ ਵਿਚੋਂ ਹਾਸਿਲ ਕੀਤਾ ਦੂਜਾ ਸਥਾਨ
ਜਖਵਾਲੀ, 21 ਨਵੰਬਰ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ। ਸਕੂਲ ਦੇ ਅੰਡਰ-17 ਲੜਕਿਆਂ ਦੀ ਟੀਮ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਰੱਸਾ ਕੱਸੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਤਗਮਾ ਜਿੱਤਿਆ।
ਜਖਵਾਲੀ, 21 ਨਵੰਬਰ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ। ਸਕੂਲ ਦੇ ਅੰਡਰ-17 ਲੜਕਿਆਂ ਦੀ ਟੀਮ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਰੱਸਾ ਕੱਸੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਤਗਮਾ ਜਿੱਤਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਦਾਰ ਸਿੰਘ ਮਾਂਗਟ, ਡੀ.ਐਮ.ਸਪੋਰਟਸ ਜਸਵੀਰ ਸਿੰਘ ਨੇ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸਬੂਤ ਦਿੱਤਾ ਹੈ, ਉੱਥੇ ਹੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਵੀ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਹਰਦੀਪ ਕੌਰ ਅਤੇ ਬੀ.ਐਨ.ਓ.ਜਖਵਾਲੀ ਅਮਰਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਰਣਜੀਤ ਸਿੰਘ, ਰਣਵੀਰ ਸਿੰਘ, ਜਤਿੰਦਰਵੀਰ ਸਿੰਘ, ਬਲਵਿੰਦਰ ਸਿੰਘ ਡੀ.ਪੀ.ਈ, ਕੋਚਾਂ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੇ ਸਹਿਯੋਗ ਦਾ ਨਤੀਜਾ ਹੈ। ਪਿੰਡ ਦੇ ਸਰਪੰਚ ਰਾਜਦੀਪ ਸਿੰਘ ਰਾਜੂ, ਸਕੂਲ ਐਸ.ਐਮ.ਸੀ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਉਚਾਈਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।