21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੀ.ਆਈ.ਐਮ.ਟੀ. ਵਿਖੇ ਇੰਟਰ-ਸਕੂਲ ਅਥਲੈਟਿਕ ਮੀਟ-2026 ਕਰਵਾਈ

ਮੰਡੀ ਗੋਬਿੰਦਗੜ੍ਹ, 21 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਇੰਟਰ-ਸਕੂਲ ਐਥਲੈਟਿਕ ਮੀਟ-2026 ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਪੀਮਟ ਦੇ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਅਗਵਾਈ ਅਤੇ ਸੰਸਥਾ ਦੇ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 22-11-2026
ਮੰਡੀ ਗੋਬਿੰਦਗੜ੍ਹ, 21 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਇੰਟਰ-ਸਕੂਲ ਐਥਲੈਟਿਕ ਮੀਟ-2026 ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਪੀਮਟ ਦੇ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਅਗਵਾਈ ਅਤੇ ਸੰਸਥਾ ਦੇ ਡਾਇਰੈਕਟਰ ਡਾ. ਨਿਸ਼ੀ ਬਾਲਾ ਦੀ ਨਿਗਰਾਨੀ ਹੇਠ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਅਥਲੈਟਿਕ ਮੀਟ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ, ਸੇਂਟ ਫ਼ਰੀਦ ਪਬਲਿਕ ਸਕੂਲ, ਐਸ.ਐਨ.ਏ.ਐਸ ਸੀਨੀਅਰ ਸੈਕੰਡਰੀ ਸਕੂਲ, ਦੇਸ਼ ਭਗਤ ਗਲੋਬਲ ਸਕੂਲ, ਅਮਲੋਹ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਖੰਨਾ, ਸੈਂਟ ਫ਼ਰੀਦ ਪਬਲਿਕ ਸਕੂਲ, ਅਮਲੋਹ ਅਤੇ ਐਸ.ਡੀ ਮਾਡਲ ਸਕੂਲ, ਮੰਡੀ ਗੋਬਿੰਦਗੜ੍ਹ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅਥਲੈਟਿਕ ਮੀਟ ਦੌਰਾਨ, 100, 200, 400 ਅਤੇ 1600 ਮੀਟਰ ਦੌੜ, ਸ਼ਾਟ ਪੁੱਟ, ਲੰਬੀ ਛਾਲ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ । ਸਾਰੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਗੋਬਿੰਦਗੜ੍ਹ ਪਬਲਿਕ ਸਕੂਲ ਦੀ ਵਿਦਿਆਰਥਣ ਸਾਹਿਬਜੋਤਬੀਰ ਜੱਸੜ ਨੇ ਬੈੱਸਟ ਐਥਲੈਟਿਕ ਗਰਲ ਦਾ ਖ਼ਿਤਾਬ ਜਿੱਤਿਆ, ਜਦੋਂ ਕਿ ਇਸੇ ਸਕੂਲ ਦਾ ਵਿਦਿਆਰਥੀ ਹਰਸ਼ਿਤ ਬੱਤਾ ਨੂੰ ਬੈੱਸਟ ਐਥਲੈਟਿਕ ਬੋਇਸ ਐਲਾਨਿਆ ਗਿਆ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਗੋਬਿੰਦਗੜ੍ਹ ਪਬਲਿਕ ਸਕੂਲ ਨੇ ਓਵਰਆਲ ਟਰਾਫ਼ੀ ਜਿੱਤੀ। ਪ੍ਰੋਗਰਾਮ ਦੌਰਾਨ ਸਾਰੇ ਭਾਗੀਦਾਰ ਵਿਦਿਆਰਥੀਆਂ ਲਈ ਵਿਸ਼ੇਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ’ਤੇ ਪਿਮਟ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ ਆਏ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵਿਕਸਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਪਹੁੰਚਣਗੇ ਖਮਾਣੋਂ ਅਗਲੀ ਖ਼ਬਰ ‘ ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰਲੇ ਘਰਾਂ ਨੂੰ ਦਿੱਤੀ, ਮਾਲਕਾਨਾ ਹੱਕ ਦੀ ਕਾਪੀ-ਰਾਏ
Ad Position 24