ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਪਹੁੰਚਣਗੇ ਖਮਾਣੋਂ
ਖਮਾਣੋਂ, 21 ਨਵੰਬਰ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਤਹਿਤ ਖਮਾਣੋਂ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਹਲਕਾ ਕੋਆਰਡੀਨੇਟਰ ਬਸੀ ਪਠਾਣਾਂ ਅਜੈਬ ਸਿੰਘ ਚੰਡਿਆਲਾ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅੱਜ 22 ਨਵੰਬਰ ਨੂੰ ਸਵੇਰੇ 9 ਵਜੇ ਦਾਣਾ ਮੰਡੀ ਖਮਾਣੋਂ ਦੇ ਗੇਟ ਅੱਗੇ ਪਾਰਟੀ ਵਲੋਂ ਰੱਖੇ ਗਏ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚਣਗੇ।
ਅਜੀਤ ਡੈਸਕ
22-11-2026