21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਲੋਂ ਐਡ. ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ਼ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਨਿੱਘੀ ਵਧਾਈ ਦਿੱਤੀ ਗਈ ਹੈ। ਡਾ.

Ad Position 21
No active advertisement
ਅਜੀਤ ਡੈਸਕ 22-11-2026
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ਼ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਨਿੱਘੀ ਵਧਾਈ ਦਿੱਤੀ ਗਈ ਹੈ। ਡਾ. ਲਖਵੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸੁਚੱਜੀ ਅਗਵਾਈ, ਤਜਰਬੇ ਅਤੇ ਦੂਰਅੰਦੇਸ਼ੀ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਕਾਦਮਿਕ, ਸੱਭਿਆਚਾਰਕ, ਸਾਹਿਤਕ ਅਤੇ ਖੇਡਾਂ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਧਾਮੀ ਸਾਹਿਬ ਦੀ ਰਹਿਨੁਮਾਈ ਹੇਠ ਇਹ ਸੰਸਥਾਵਾਂ ਸਿੱਖਿਆ, ਖੋਜ, ਤਕਨੀਕੀ ਵਿਕਾਸ ਅਤੇ ਹੋਰ ਖੇਤਰਾਂ ਵਿਚ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੂਹਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੈ ਅਤੇ ਇਸ ਦੀ ਅਗਵਾਈ ਦੀ ਜ਼ਿੰਮੇਵਾਰੀ ਮੁੜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਜਾਣਾ ਉਨ੍ਹਾਂ ਦੀ ਸੇਵਾ, ਤਜਰਬੇ ਅਤੇ ਯੋਗ ਅਗਵਾਈ ਵਿਚ ਸੰਗਤ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਇਸ ਮੌਕੇ ਪ੍ਰਿੰਸੀਪਲ ਅਤੇ ਸਮੂਹ ਕਾਲਜ ਸਟਾਫ਼ ਵਲੋਂ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿੰਗ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰਾਂ ਮੋਹਨ ਸਿੰਘ ਬੰਗੀ, ਬਾਵਾ ਸਿੰਘ ਗੁਮਾਨਪੁਰਾ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਣਕ, ਰਵਿੰਦਰ ਸਿੰਘ ਖ਼ਾਲਸਾ, ਦਰਸ਼ਨ ਸਿੰਘ ਮੋਠਾਂਵਾਲੀ, ਚਰਨ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨੱਸੂਪੁਰ ਅਤੇ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਵੀ ਹਾਰਦਿਕ ਵਧਾਈ ਦਿੱਤੀ ਗਈ। ਡਾ. ਲਖਵੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਇਹ ਹੋਰ ਵੀ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਟਰੱਸਟੀ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ, ਮੁੜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਰਵਿੰਦਰ ਸਿੰਘ ਖ਼ਾਲਸਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦਿਆਂ ਪੰਥ ਅਤੇ ਇਲਾਕੇ ਦੀ ਬਿਹਤਰੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਅੰਤ ਵਿਚ ਪ੍ਰਿੰਸੀਪਲ ਡਾ. ਲਖਵੀਰ ਸਿੰਘ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਮੂਹ ਸਟਾਫ਼ ਨੇ ਸਮੁੱਚੀ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਵਿੱਦਿਅਕ ਦੌਰੇ ਰਾਹੀਂ ਬੱਚਿਆਂ ਨੇ ਇਤਿਹਾਸ, ਸੱਭਿਆਚਾਰ ਅਤੇ ਸੇਵਾ ਭਾਵਨਾ ਦੇ ਮਹੱਤਵ ਬਾਰੇ ਹਾਸਿਲ ਕੀਤੀ ਜਾਣਕਾਰੀ ਅਗਲੀ ਖ਼ਬਰ ਲਾਇਨਜ਼ ਕਲੱਬ ਨੇ ਲਾਇਨਜ਼ ਮਾਡਲ ਸਕੂਲ ਵਿਖੇ ਬੱਚਿਆਂ ਨਾਲ ਮਨਾਇਆ ਬਾਲ ਦਿਵਸ
Ad Position 24