21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

25 ਗ੍ਰਾਮ ਨਸ਼ੀਲੇ ਪਾਊਡਰ ਸਣੇ ਇਕ ਗ੍ਰਿਫ਼ਤਾਰ

ਨਾਭਾ, 21 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਨਾਭਾ ਕੋਤਵਾਲੀ ਮੁਖੀ ਇੰਸਪੈਕਟਰ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਕੋਤਵਾਲੀ ਪੁਲਿਸ ਦੀ ਟੀਮ ਸਮਾਜ਼ ਵਿਰੋਧੀ ਅਤੇ ਗੈਰ ਕਾਨੂੰਨੀ ਤੱਤਾਂ ਖ਼ਿਲਾਫ਼ ਗਸ਼ਤ ਕਰ ਰਹੀ ਸੀ ਤਾਂ ਇਕ ਨੌਜਵਾਨ ਨੂੰ ਸਥਾਨਕ ਪੁਰਾਣੀ ਲਾਇਬ੍ਰੇਰੀ ਲਾਗੇ ਦੇਖਿਆ ਕਿ ਇਕ ਸਕੂਟਰੀ ’ਤੇ ਸਵਾਰ ਵਿਅਕਤੀ ਨੇ ਜਿੱਥੇ ਆਪਣੇ ਹੱਥ ਵਿਚ ਫੜੇ ਹੋਏ ਮੋਮੀ ਲਿਫਾਫੇ ਨੂੰ ਸੁੱਟ ਦਿੱਤਾ ਉੱਥੇ ਪੁਲਿਸ ਪਾਰਟੀ ਤੋਂ ਬਚਣ ਲਈ ਸਕੂਟਰੀ ਨੂੰ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਪਾਰਟੀ ਨੇ ਅਸਫਲ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 22-11-2026
ਨਾਭਾ, 21 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਨਾਭਾ ਕੋਤਵਾਲੀ ਮੁਖੀ ਇੰਸਪੈਕਟਰ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਕੋਤਵਾਲੀ ਪੁਲਿਸ ਦੀ ਟੀਮ ਸਮਾਜ਼ ਵਿਰੋਧੀ ਅਤੇ ਗੈਰ ਕਾਨੂੰਨੀ ਤੱਤਾਂ ਖ਼ਿਲਾਫ਼ ਗਸ਼ਤ ਕਰ ਰਹੀ ਸੀ ਤਾਂ ਇਕ ਨੌਜਵਾਨ ਨੂੰ ਸਥਾਨਕ ਪੁਰਾਣੀ ਲਾਇਬ੍ਰੇਰੀ ਲਾਗੇ ਦੇਖਿਆ ਕਿ ਇਕ ਸਕੂਟਰੀ ’ਤੇ ਸਵਾਰ ਵਿਅਕਤੀ ਨੇ ਜਿੱਥੇ ਆਪਣੇ ਹੱਥ ਵਿਚ ਫੜੇ ਹੋਏ ਮੋਮੀ ਲਿਫਾਫੇ ਨੂੰ ਸੁੱਟ ਦਿੱਤਾ ਉੱਥੇ ਪੁਲਿਸ ਪਾਰਟੀ ਤੋਂ ਬਚਣ ਲਈ ਸਕੂਟਰੀ ਨੂੰ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਪਾਰਟੀ ਨੇ ਅਸਫਲ ਕਰ ਦਿੱਤਾ। ਕੋਤਵਾਲੀ ਮੁਖੀ ਨੇ ਦੱਸਿਆ ਕਿ ਇਸ ਦੌਰਾਨ ਪੁਲਿਸ ਪਾਰਟੀ ਵਲੋਂ ਜਦੋਂ ਉਕਤ ਕਥਿਤ ਵਿਅਕਤੀ ਵਲੋਂ ਸੁੱਟੇ ਲਿਫਾਫੇ ਦੀ ਉਸ ਤੋਂ ਹੀ ਜਾਂਚ ਕਰਵਾਈ ਗਈ ਤਾਂ ਉਸ ਵਿਚੋਂ ਕਥਿਤ ਰੂਪ ਵਿਚ 25 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਅਤੇ ਨਸ਼ੀਲੇ ਪਾਊਡਰ ਦੀ ਬਰਾਮਦਗੀ ਤੋਂ ਤੁਰੰਤ ਬਾਅਦ ਦੀਪੂ ਨਾਮੀ ਵਿਅਕਤੀ ਨੂੰ ਐਨ.ਡੀ.ਪੀ.ਐਸ. ਕਾਨੂੰਨ ਅਧੀਨ ਗ੍ਰਿਫਤਾਰ ਕਰ ਲਿਆ ਗਿਆ ਹੈ। ਇਥੇ ਇਹ ਦੱਸਣਯੋਗ ਹੈ ਕਿ ਉਕਤ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਨਸ਼ਾ ਵੇਚਦੇ ਹੋਏ ਵੀਡਿਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਉਕਤ ਵਿਅਕਤੀ ਪੁਲਿਸ ਦੀ ਰਾਡਾਰ ’ਤੇ ਆ ਗਿਆ। ਇੰਸਪੈਕਟਰ ਗੁਰਪਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਨਸ਼ੀਲੇ ਪਦਾਰਥ ਸਣੇ ਗ੍ਰਿਫਤਾਰ ਉਕਤ ਵਿਅਕਤੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਖੁਲਾਸੇ ਸਾਹਮਣੇ ਆ ਸਕਣ ।
Ad Position 22
No active advertisement
ਪਿਛਲੀ ਖ਼ਬਰ ਲਛਮਣ ਸਿੰਘ ਨਬੀਪੁਰ ਸਰਬਸੰਮਤੀ ਨਾਲ ਬਣੇ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਗਲੀ ਖ਼ਬਰ ਪੁਲਿਸ ਵਲੋਂ ਟਰੈਕਟਰ-ਟਰਾਲੀ ਅਤੇ ਲੱਕੜ ਦੇ ਨੌਂ ਟੁਕੜੇ ਕਬਜ਼ੇ ’ਚ ਲਏ
Ad Position 24