21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹੰਸਾਲੀ ਸਾਹਿਬ ਵਿਖੇ 24 ਨੂੰ ਹੋਣਗੇ ਸੁਭਾਗੇ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ-ਬਾਬਾ ਪਰਮਜੀਤ ਸਿੰਘ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਸੰਤ ਨਿਰਮਲ ਆਸ਼ਰਮ, ਖੇੜਾ ਹੰਸਾਲੀ ਵਿਖੇ ਸੁਭਾਗੇ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ 24 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਏ ਜਾਣਗੇ। ਜਾਣਕਾਰੀ ਦਿੰਦਿਆਂ ਬਾਬਾ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ ਸਵੇਰੇ ਹੀ ਸ਼ੁਰੂ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 22-11-2026
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਸੰਤ ਨਿਰਮਲ ਆਸ਼ਰਮ, ਖੇੜਾ ਹੰਸਾਲੀ ਵਿਖੇ ਸੁਭਾਗੇ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ 24 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਏ ਜਾਣਗੇ। ਜਾਣਕਾਰੀ ਦਿੰਦਿਆਂ ਬਾਬਾ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ ਸਵੇਰੇ ਹੀ ਸ਼ੁਰੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ 22 ਨਵੰਬਰ ਸਵੇਰੇ 10:30 ਵਜੇ ਹੋਵੇਗਾ ਅਤੇ ਸੰਪੂਰਨਤਾ 24 ਨਵੰਬਰ ਸਵੇਰੇ 9:30 ਵਜੇ ਹੋਵੇਗੀ, ਉਪਰੰਤ ਸਮੂਹਿਕ ਅਨੰਦ ਕਾਰਜ ਵੀ ਸਵੇਰੇ 9:30 ਵਜੇ ਹੀ ਆਰੰਭ ਹੋਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਸਾਰੇ ਪ੍ਰਬੰਧ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ । ਇਸ ਮੌਕੇ ਅਵਤਾਰ ਸਿੰਘ, ਬਾਪੂ ਗੁਰਦੇਵ ਸਿੰਘ ਡੰਗੇੜੀਆਂ, ਹਰੀ ਸਿੰਘ, ਅਮਨਦੀਪ ਸਿੰਘ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਲੋਂ ਮਾਨਵ ਏਕਤਾ ਸੰਤ ਸੰਮੇਲਨ ਦੇ ਪਹਿਲੇ ਦਿਨ ਸ਼ਹਿਰ ਦੇ ਬਜ਼ਾਰਾਂ ਚ ਕੱਢੀ ਗਈ ਸੋਭਾ ਯਾਤਰਾ ਅਗਲੀ ਖ਼ਬਰ ਲਛਮਣ ਸਿੰਘ ਨਬੀਪੁਰ ਸਰਬਸੰਮਤੀ ਨਾਲ ਬਣੇ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ
Ad Position 24