21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੰਡੀਆਂ ਬੰਦ ਕਰਨ ਦੇ ਹੁਕਮ ਤੋਂ ਬਾਅਦ ਮਜ਼ਦੂਰਾਂ ’ਤੇ ਵਧ ਰਿਹਾ ਆਰਥਿਕ ਬੋਝ

ਬਸੀ ਪਠਾਣਾਂ, 21 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਕਈ ਜ਼ਿਲਿ੍ਆਂ ਦੀਆਂ ਕਈ ਅਨਾਜ ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਤੋਂ ਬਾਅਦ ਮੰਡੀਆਂ ਵਿਚ ਝੋਨੇ ਦੀ ਆਮਦ ਮੁਕੰਮਲ ਤੌਰ ਤੇ ਬੰਦ ਹੋ ਚੁੱਕੀ ਹੈ, ਜਿਸ ਤੋਂ ਬਾਅਦ ਸੂਬੇ ਦੀਆਂ ਮੰਡੀਆਂ ਵਿਚ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਬਿਨਾਂ ਕੰਮ ਤੋਂ ਮੰਡੀ ਵਿਚ ਬੈਠਣ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤੇ ਮੰਡੀਆਂ ਤਾਂ ਬੰਦ ਹੋ ਗਈਆਂ, ਪ੍ਰੰਤੂ ਏਜੰਸੀਆਂ ਵਲੋਂ ਖ਼ਰੀਦੇ ਕੀਤੇ ਝੋਨੇ ਤੇ ਬਣਦੀ ਮਜ਼ਦੂਰਾਂ ਦੀ ਮਜ਼ਦੂਰੀ ਅਤੇ ਆੜ੍ਹਤੀਆਂ ਦਾ ਕਮਿਸ਼ਨ ਦਾ ਭੁਗਤਾਨ ਅਜੇ ਤੱਕ ਨਹੀਂ ਕੀਤਾ ਗਿਆ, ਜਿਸ ਕਾਰਨ ਪ੍ਰਵਾਸੀ ਮਜ਼ਦੂਰਾਂ ਨੂੰ ਮੰਡੀਆਂ ਵਿਚ ਬਿਨਾਂ ਕੰਮ ਕੀਤੇ ਆਪਣੇ ਪੱਲੇ ਤੋਂ ਖਾਣਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਬਸੀ ਪਠਾਣਾਂ, 21 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਕਈ ਜ਼ਿਲਿ੍ਆਂ ਦੀਆਂ ਕਈ ਅਨਾਜ ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਤੋਂ ਬਾਅਦ ਮੰਡੀਆਂ ਵਿਚ ਝੋਨੇ ਦੀ ਆਮਦ ਮੁਕੰਮਲ ਤੌਰ ਤੇ ਬੰਦ ਹੋ ਚੁੱਕੀ ਹੈ, ਜਿਸ ਤੋਂ ਬਾਅਦ ਸੂਬੇ ਦੀਆਂ ਮੰਡੀਆਂ ਵਿਚ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਬਿਨਾਂ ਕੰਮ ਤੋਂ ਮੰਡੀ ਵਿਚ ਬੈਠਣ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤੇ ਮੰਡੀਆਂ ਤਾਂ ਬੰਦ ਹੋ ਗਈਆਂ, ਪ੍ਰੰਤੂ ਏਜੰਸੀਆਂ ਵਲੋਂ ਖ਼ਰੀਦੇ ਕੀਤੇ ਝੋਨੇ ਤੇ ਬਣਦੀ ਮਜ਼ਦੂਰਾਂ ਦੀ ਮਜ਼ਦੂਰੀ ਅਤੇ ਆੜ੍ਹਤੀਆਂ ਦਾ ਕਮਿਸ਼ਨ ਦਾ ਭੁਗਤਾਨ ਅਜੇ ਤੱਕ ਨਹੀਂ ਕੀਤਾ ਗਿਆ, ਜਿਸ ਕਾਰਨ ਪ੍ਰਵਾਸੀ ਮਜ਼ਦੂਰਾਂ ਨੂੰ ਮੰਡੀਆਂ ਵਿਚ ਬਿਨਾਂ ਕੰਮ ਕੀਤੇ ਆਪਣੇ ਪੱਲੇ ਤੋਂ ਖਾਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਮਜ਼ਦੂਰੀ ਦਾ ਭੁਗਤਾਨ ਨਾ ਹੋਣ ਕਰਕੇ ਜਿੱਥੇ ਪ੍ਰਵਾਸੀ ਮਜ਼ਦੂਰਾਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨੀ ਹੋ ਰਹੀ ਹੈ ਉੱਥੇ ਹੀ ਪ੍ਰਵਾਸੀ ਮਜ਼ਦੂਰਾਂ ਤੇ ਆਰਥਿਕ ਬੋਝ ਵੀ ਪੈ ਰਿਹਾ ਹੈ। ਸਿੰਗਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੀ ਲਿਫ਼ਟਿੰਗ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ, ਅਤੇ ਮੰਡੀਆਂ ਵਿਚ ਝੋਨੇ ਦੀ ਆਮਦ ਵੀ ਲਗਭਗ ਬੰਦ ਹੋ ਗਈ ਹੈ,ਅਜਿਹੇ ਵਿਚ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਵਿਹਲੇ ਬੈਠੇ ਹਨ ਅਤੇ ਉਨ੍ਹਾਂ ਦੀ ਬਣਦੀ ਮਜ਼ਦੂਰੀ ਦੀ ਅਦਾਇਗੀ ਵਿਚ ਦੇਰੀ ਹੋਣ ਕਾਰਨ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਦੀ ਬਣਦੀ ਮਜ਼ਦੂਰੀ ਅਤੇ ਆੜ੍ਹਤੀਆਂ ਦਾ ਬਣਦਾ ਕਮਿਸ਼ਨ ਦਾ ਭੁਗਤਾਨ ਕੀਤਾ ਜਾਵੇ ਤਾਂ ਜੋ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਬਾਈਪਾਸ ’ਤੇ ਬਣੇ ਕੂੜਾ ਦੇ ਡੰਪ ਦੇ ਸ਼ੈੱਡ ਨੂੰ ਹਟਾ ਕੇ ਲੋਕਾਂ ਲਈ ਪਾਰਕ ਜਾਂ ਖੇਡ ਦੇ ਮੈਦਾਨ ਵਜੋਂ ਵਿਕਸਤ ਕੀਤਾ ਜਾਵੇ-ਢਿ... ਅਗਲੀ ਖ਼ਬਰ ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਲੋਂ ਮਾਨਵ ਏਕਤਾ ਸੰਤ ਸੰਮੇਲਨ ਦੇ ਪਹਿਲੇ ਦਿਨ ਸ਼ਹਿਰ ਦੇ ਬਜ਼ਾਰਾਂ ਚ ਕੱਢੀ ਗਈ ਸੋਭਾ ਯਾਤਰਾ
Ad Position 24