21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਮਾਸਟਰ ਲਛਮਣ ਸਿੰਘ ਨੇ ਜਿੱਤਿਆ ਸੋਨ ਤਗਮਾ

ਅਮਲੋਹ, 21 ਨਵੰਬਰ (ਕੇਵਲ ਸਿੰਘ)-ਵੈਟਰਨ ਐਥਲੈਟਿਕ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਪੰਜਾਬ ਵਲੋਂ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਅਮਲੋਹ ਦੇ ਰਹਿਣ ਵਾਲੇ ਮਾਸਟਰ ਲਛਮਣ ਸਿੰਘ ਨੇ 40 ਤੋਂ 45 ਸਾਲ ਉਮਰ ਵਰਗ ਵਿਚ ਹਿੱਸਾ ਲੈਂਦਿਆਂ 5 ਹਜ਼ਾਰ ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਅਤੇ ਅਮਲੋਹ ਸ਼ਹਿਰ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਮਾਸਟਰ ਲਛਮਣ ਸਿੰਘ ਸੋਨ ਤਗਮਾ ਜਿੱਤਣ ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ। ਤਸਵੀਰ: ਕੇਵਲ ਸਿੰਘ 22-11-2026
ਅਮਲੋਹ, 21 ਨਵੰਬਰ (ਕੇਵਲ ਸਿੰਘ)-ਵੈਟਰਨ ਐਥਲੈਟਿਕ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਪੰਜਾਬ ਵਲੋਂ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਅਮਲੋਹ ਦੇ ਰਹਿਣ ਵਾਲੇ ਮਾਸਟਰ ਲਛਮਣ ਸਿੰਘ ਨੇ 40 ਤੋਂ 45 ਸਾਲ ਉਮਰ ਵਰਗ ਵਿਚ ਹਿੱਸਾ ਲੈਂਦਿਆਂ 5 ਹਜ਼ਾਰ ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਅਤੇ ਅਮਲੋਹ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਮਾਸਟਰ ਲਛਮਣ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਕੁੰਭ ਵਿਖੇ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਇਲਾਕੇ ਦੇ ਲੋਕਾਂ ਅਤੇ ਨਜ਼ਦੀਕੀਆਂ ਵਲੋਂ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਉਹ ਆਪਣੀ ਮਿਹਨਤ ਜਾਰੀ ਰੱਖਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ, ਕਿਉਂਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਵੀ ਉਨ੍ਹਾਂ ਨੇ 400 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ ਸੀ।
Ad Position 22
No active advertisement
ਪਿਛਲੀ ਖ਼ਬਰ ਡਾ. ਜਸਵੰਤ ਸਿੰਘ ਨੇ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ ਅਗਲੀ ਖ਼ਬਰ ਬਾਈਪਾਸ ’ਤੇ ਬਣੇ ਕੂੜਾ ਦੇ ਡੰਪ ਦੇ ਸ਼ੈੱਡ ਨੂੰ ਹਟਾ ਕੇ ਲੋਕਾਂ ਲਈ ਪਾਰਕ ਜਾਂ ਖੇਡ ਦੇ ਮੈਦਾਨ ਵਜੋਂ ਵਿਕਸਤ ਕੀਤਾ ਜਾਵੇ-ਢਿ...
Ad Position 24