21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਰਿੰਦਰ ਸਿੰਘ ਮਾਵੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਬਣੇ ਲਖਵੀਰ ਸਿੰਘ ਡਡਹੇੜੀ ਤੇ ਬਹਾਦਰ ਸਿੰਘ ਜੱਲ੍ਹਾ ਸਟੇਟ ਡੈਲੀਗੇਟ ਬਣੇ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਇਕਾਈ ਦੀ ਨਵੀਂ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਇਕਾਈ ਦੀ ਨਵੀਂ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਗਿਆ। ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਬਹਾਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀ ਚੋਣ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਚੋਣ ਅਬਜ਼ਰਵਰ ਇਕਬਾਲ ਸਿੰਘ ਮੋਹਾਲੀ ਦੀ ਦੇਖ-ਰੇਖ ਹੇਠ ਸਮੁੱਚੀ ਚੋਣ ਪ੍ਰਕਿਰਿਆ ਬੜੇ ਹੀ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈ। ਇਸ ਦੌਰਾਨ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਨਰਿੰਦਰ ਸਿੰਘ ਮਾਵੀ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਬਾਕੀ ਅਹੁਦੇਦਾਰਾਂ ਦੀ ਚੋਣ ਕਰਦਿਆਂ ਦਲਜੀਤ ਸਿੰਘ ਸਮਸ਼ਪੁਰ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਸੋਢਾ ਨੂੰ ਮੀਤ ਪ੍ਰਧਾਨ, ਹਰਮੀਤ ਸਿੰਘ ਚੁੰਨੀ ਨੂੰ ਜਨਰਲ ਸਕੱਤਰ, ਕਮਲਜੀਤ ਸਿੰਘ ਬਰਾਸ ਨੂੰ ਖ਼ਜ਼ਾਨਚੀ, ਹਰਪਾਲ ਸਿੰਘ ਹਰੀਪੁਰ ਐਡੀਟਰ ਅਤੇ ਕੁਲਜਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ, ਲਖਵੀਰ ਸਿੰਘ ਡਡਹੇੜੀ ਤੇ ਬਹਾਦਰ ਸਿੰਘ ਜੱਲ੍ਹਾ ਨੂੰ ਸਟੇਟ ਡੈਲੀਗੇਟ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਬਹਾਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਗਣ ਵਾਲੀ ਸਾਲਾਨਾ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸੇਵਾ ਲਈ ਯੂਨੀਅਨ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਚਾਰ ਦਿਨ ਲਗਾਤਾਰ ਗੁਰੂ ਕਾ ਲੰਗਰ ਲਗਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਅੰਤ ਵਿਚ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਅਤੇ ਸਮੁੱਚੀ ਟੀਮ ਨੇ ਯੂਨੀਅਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਸੂਬਾ ਕਮੇਟੀ ਵਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਸਿਰ-ਮੱਥੇ ਪ੍ਰਵਾਨ ਕੀਤਾ ਜਾਵੇਗਾ, ਇਸ ਮੌਕੇ ਲਖਵੀਰ ਸਿੰਘ ਡਡਹੇੜੀ ਸਾਬਕਾ ਜ਼ਿਲ੍ਹਾ ਪ੍ਰਧਾਨ, ਗੁਰਬਿੰਦਰ ਸਿੰਘ ਪ੍ਰਧਾਨ ਏ.ਆਰ ਸਰਕਲ ਬਸੀ, ਅਮਨਦੀਪ ਸਿੰਘ ਪ੍ਰਧਾਨ ਏ.ਆਰ ਸਰਕਲ ਸਰਹਿੰਦ, ਸੁਖਵੰਤ ਸਿੰਘ ਘਟੀਂਡ ਪ੍ਰਧਾਨ ਏ.ਆਰ ਸਰਕਲ ਅਮਲੋਹ, ਗੁਰਿੰਦਰ ਸਿੰਘ ਪ੍ਰਧਾਨ ਖਮਾਣੋਂ, ਅਵਤਾਰ ਸਿੰਘ ਪਹਲੋਮਾਜਰ, ਨਾਨਕ ਸਿੰਘ, ਹੁਸਨਪ੍ਰੀਤ ਸਿੰਘ ਤੇ ਗਗਨਦੀਪ ਸਿੰਘ ਜੱਲ੍ਹਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਮਨੋਹਰ ਸਿੰਘ ਨਾਲ ਕਾਂਗਰਸ ਵਰਕਰਾਂ ਦਾ ਵੱਡਾ ਕਾਫ਼ਲਾ ਸਾਈਕਲ ਯਾਤਰਾ ਰੈਲੀ ਵਿਚ ਪਹੁੰਚਿਆ ਅਗਲੀ ਖ਼ਬਰ ਜਾਗੀਰਦਾਰ ਜਗਦੇਵ ਸਿੰਘ ਸ਼ੇਰਗਿੱਲ ਨੂੰ ਰਾਜਨੀਤਕ, ਧਾਰਮਿਕ, ਸਮਾਜਿਕ ਅਤੇ ਕਾਰੋਬਾਰੀਆਂ ਨੇ ਕੀਤੀ ਸ਼ਰਧਾਂਜਲੀ ਭੇਟ
Ad Position 24