2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ-ਜਗਬੀਰ ਸਲਾਣਾ
ਅਮਲੋਹ, 22 ਨਵੰਬਰ (ਕੇਵਲ ਸਿੰਘ)-ਪੰਜਾਬ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ ਅਤੇ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ‘ਆਪ’ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ।
ਅਮਲੋਹ, 22 ਨਵੰਬਰ (ਕੇਵਲ ਸਿੰਘ)-ਪੰਜਾਬ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ ਅਤੇ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ‘ਆਪ’ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਇਸ ਕਰਕੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਕਾਂਗਰਸ ਪਾਰਟੀ ਨੂੰ ਮੌਕਾ ਦੇਣਗੇ ਅਤੇ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਮਲੋਹ ਵਿਚ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦਾ ਆਧਾਰ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਰਣਦੀਪ ਸਿੰਘ ਨਾਭਾ ਵਲੋਂ ਹਲਕਾ ਅਮਲੋਹ ਵਿਚ ਕਈ ਵੱਡੇ ਵਿਕਾਸ ਕਾਰਜ ਕਰਵਾਏ ਗਏ ਸਨ, ਜਿਸ ਕਰਕੇ ਲੋਕ ਅੱਜ ਉਨ੍ਹਾਂ ਨੂੰ ਯਾਦ ਕਰ ਰਹੇ ਹਨ।