ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਬੱਚਿਆਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਬੱਚਿਆਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਬੱਚਿਆਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਇੰਡਸ ਹਸਪਤਾਲ ਵਲੋਂ ਡਾਕਟਰਾਂ ਦੀ ਟੀਮ ਸਿਮਰਨਜੀਤ ਕੌਰ ਮੈਡੀਕਲ ਅਫ਼ਸਰ, ਨਰਸਿੰਗ ਸਟਾਫ਼ ਬਲਜੀਤ ਕੌਰ, ਨਵਦੀਪ ਕੌਰ, ਗੁਰਚਰਨ ਸਿੰਘ ਮਾਰਕਰ ਮੈਨੇਜਰ ਸਕੂਲ ਵਿਖੇ ਪਹੁੰਚੇ, ਜਿਨ੍ਹਾਂ ਵਲੋਂ ਬੱਚਿਆਂ ਦੇ ਕੰਨ, ਨੱਕ ਅਤੇ ਗਲੇ ਦਾ ਜਾਂਚ ਕੀਤੀ ਗਈ ਤੇ ਬੱਚਿਆਂ ਨੂੰ ਸਿਹਤ ਸੰਭਾਲ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ। ਸਕੂਲ ਪ੍ਰਬੰਧਕਾਂ ਵਲੋਂ ਇੰਡਸ ਹਸਪਤਾਲ ਦੀ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਸ਼ਾਲੂ ਰੰਧਾਵਾ ਨੇ ਕਿਹਾ ਕਿ ਬੱਚਿਆਂ ਦੀ ਚੰਗੀ ਸਿਹਤ ਹੀ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਹੈ ਅਤੇ ਬੱਚਿਆਂ ਦੀ ਸਿਹਤ ਸਬੰਧੀ ਚੈਕਅੱਪ ਕੈਂਪ ਭਵਿੱਖ ਵਿਚ ਵੀ ਲਗਾਏ ਜਾਣਗੇ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ.ਸ਼ਾਲੂ ਰੰਧਾਵਾ ਨੇ ਬੱਚਿਆ ਨੂੰ ਬਦਲਦੇ ਵਾਤਾਵਰਨ ਸਬੰਧੀ ਜਾਣਕਾਰੀ ਦਿੱਤੀ ਤੇ ਬੱਚਿਆ ਨੂੰ ਠੰਢਾ ਪਾਣੀ ਨਾ ਪੀਣ ਅਤੇ ਬਾਹਰਲੀਆਂ ਵਸਤੂਆਂ ਜੰਕ ਫੂਡ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਬਦਲਵੇਂ ਮੌਸਮ ਦਾ ਬੱਚਿਆ ਤੇ ਬਜ਼ੁਰਗਾਂ ਤੇ ਜ਼ਿਆਦਾ ਅਸਰ ਹੁੰਦਾ ਹੈ, ਇਸ ਲਈ ਬੱਚਿਆਂ ਤੇ ਮਾਪਿਆਂ ਨੂੰ ਇਸ ਦਾ ਵਿਸ਼ੇਸ਼ ਤੌਰ ’ਤੇ ਖ਼ਿਆਲ ਰੱਖਣਾ ਚਾਹੀਦਾ ਹੈ।