22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੁਹਾਰ ਮਾਜਰਾ ਅਤੇ ਗੁਰੂ ਨਾਨਕ ਨਗਰ ਵਿਖੇ ਜਾਗਰੂਕਤਾ ਕੈਂਪ ਲਗਾਏ * ਨਸ਼ਾ ਪ੍ਰਭਾਵਿਤ ਖੇਤਰਾਂ ਦੀ ਮੁੜ ਸੁਰਜੀਤੀ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਉਪਰਾਲੇ ਜਾਰੀ * ਨਸ਼ਾ ਪੀੜਤਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਲਾਭ ਲੈਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਨਾਖ਼ਤ ਕੀਤੇ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਮੁੜ ਸੁਰਜੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਲੁਹਾਰ ਮਾਜਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਅੰਬੇਮਾਜਰਾ ਵਲੋਂ ਮੈਡੀਕਲ ਅਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਨਾਖ਼ਤ ਕੀਤੇ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਮੁੜ ਸੁਰਜੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਲੁਹਾਰ ਮਾਜਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਅੰਬੇਮਾਜਰਾ ਵਲੋਂ ਮੈਡੀਕਲ ਅਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਸਿਹਤ ਸੰਸਥਾਵਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਇਕ ਗੰਭੀਰ ਸਮਾਜਿਕ ਅਤੇ ਸਿਹਤ ਸਮੱਸਿਆ ਹੈ, ਜਿਸ ਦਾ ਹੱਲ ਸਹੀ ਇਲਾਜ, ਪਰਿਵਾਰਕ ਸਹਿਯੋਗ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਸੰਭਵ ਹੈ। ਇਸੇ ਤਰ੍ਹਾਂ ਗੁਰੂ ਨਾਨਕ ਨਗਰ, ਚੁੰਨੀ ਰੋਡ ਵਿਖੇ ਵੀ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕੌਂਸਲਰ ਵਿਕਰਮਜੀਤ ਸਿੰਘ ਅਤੇ ਮਨਿੰਦਰ ਸਿੰਘ ਵਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਮੁਕਤੀ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਸਰਕਾਰ ਵਲੋਂ ਨਸ਼ਾ ਛੁਡਾਉਣ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਇਲਾਜ ਸਹੂਲਤਾਂ ਅਤੇ ਹੋਰ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਨਫ਼ਰਤ ਜਾਂ ਸਮਾਜਿਕ ਵਿਤਕਰੇ ਦੀ ਬਜਾਏ ਹਮਦਰਦੀ ਅਤੇ ਸਹਿਯੋਗ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਸਿਹਤ ਜਾਗਰੂਕਤਾ ਸੰਬੰਧੀ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਬੱਚਿਆਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ
Ad Position 24