22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੰਡੀ ਗੋਬਿੰਦਗੜ੍ਹ, 22 ਨਵੰਬਰ (ਇਕਬਾਲਦੀਪ ਸੰਧੂ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵਲੋਂ ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ, ਮੀਰੀ-ਪੀਰੀ ਸੇਵਾ ਦਲ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 23-11-2026
ਮੰਡੀ ਗੋਬਿੰਦਗੜ੍ਹ, 22 ਨਵੰਬਰ (ਇਕਬਾਲਦੀਪ ਸੰਧੂ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵਲੋਂ ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ, ਮੀਰੀ-ਪੀਰੀ ਸੇਵਾ ਦਲ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਨਗਰ ਕੀਰਤਨ ਦੇ ਗੋਲ ਮਾਰਕੀਟ ਵਿਖੇ ਪਹੁੰਚਣ ’ਤੇ ਖੱਤਰੀ ਸਭਾ (ਰਜਿ.) ਦੇ ਪ੍ਰਧਾਨ ਡਾ. ਮਨਮੋਹਨ ਕੌਸ਼ਲ, ਗੋਬਿੰਦਗੜ੍ਹ ਸ਼ਾਪ ਕੀਪਰਜ਼ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਨਰਿੰਦਰ ਭਾਟੀਆ, ਜਨਰਲ ਸਕੱਤਰ ਡਾ. ਅਮਿਤ ਸੰਦਲ ਅਤੇ ਹੋਰ ਅਹੁਦੇਦਾਰਾਂ ਤੇ ਪਤਵੰਤਿਆਂ ਵਲੋਂ ਪੰਜ ਪਿਆਰਿਆਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਫੁੱਲਾਂ ਦੇ ਹਾਰ ਪਾ ਕੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਨਗਰ ਕੀਰਤਨ ਦੇ ਪ੍ਰਬੰਧਕਾਂ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਭਾਟੀਆ, ਜਨਰਲ ਸਕੱਤਰ ਡਾ. ਅਮਿਤ ਸੰਦਲ ਅਤੇ ਹੋਰ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ। ਸੰਗਤ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਸੁੱਖ-ਸਮ੍ਰਿੱਧੀ ਦੀ ਅਰਦਾਸ ਕੀਤੀ ਅਤੇ ਇਕ-ਦੂਜੇ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਵਾਤਾਵਰਨ ਸੰਭਾਲ ਗਤੀਵਿਧੀ ਦੇ ਐਡਵੋਕੇਟ ਸੰਦੀਪ ਕਸ਼ਯਪ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਾਲਕੀ ਸਾਹਿਬ ਵਿੱਚ ਬੂਟਿਆਂ ਦੀ ਸੇਵਾ ਕੀਤੀ ਗਈ ਅਤੇ ਸੰਗਤ ਵਿੱਚ ਫਲਦਾਰ, ਫੁੱਲਦਾਰ ਤੇ ਔਸ਼ਧੀ ਗੁਣਾਂ ਵਾਲੇ ਬੂਟੇ ਵੰਡ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਨਗਰ ਕੀਰਤਨ ਦੌਰਾਨ ਲੱਡੂ ਅਤੇ ਬ੍ਰੈੱਡ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਗੋਬਿੰਦਗੜ੍ਹ ਸ਼ਾਪ ਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਭਾਟੀਆ, ਜਨਰਲ ਸਕੱਤਰ ਡਾ. ਅਮਿਤ ਸੰਦਲ, ਪਵਨ ਸ਼ਰਮਾ, ਵਾਤਾਵਰਨ ਸੰਭਾਲ ਗਤੀਵਿਧੀ ਦੇ ਐਡਵੋਕੇਟ ਸੰਦੀਪ ਕਸ਼ਯਪ, ਰਾਜੇਸ਼ ਕੁਮਾਰ ਡੇਵਿਡ, ਦਿਨੇਸ਼ ਮਹਾਵਰ, ਕੌਂਸਲਰ ਅਤੇ ਨਗਰ ਕੌਂਸਲ ਦੇ ਉਪ ਪ੍ਰਧਾਨ ਵਿਨੀਤ ਕੁਮਾਰ ਬਿੱਟੂ, ਕੌਂਸਲਰ ਰਾਜੇਸ਼ ਕੁਮਾਰ ਰਾਜੂ, ਰਿੰਕਾ, ਪ੍ਰਥਮ ਚੋਪੜਾ, ਗੁਰਮੀਤ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ, ਸਚਿਨ ਵਿਜ, ਸਾਹਿਲ ਮਲਹੋਤਰਾ, ਬਬਲੂ ਮੱਗੋ, ਗੋਰੂ, ਜਗਜੀਵਨ ਸਿੰਘ ਉਭੀ ਪ੍ਰਧਾਨ ਬਾਬਾ ਬੁੱਢਾ ਜੀ ਸੇਵਾ ਦਲ, ਸਰਪ੍ਰਸਤ ਭਿੰਡਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ ’ਚ ਲਾਪਤਾ ਨੌਜਵਾਨ ਦੀ ਲਾਸ਼ ਟੋਭੇ ’ਚੋਂ ਮਿਲੀ ਅਗਲੀ ਖ਼ਬਰ ਚੋਣ ਜ਼ਾਬਤਾ ਲੱਗਦੇ ਹੀ, ਮੰਡੀ ਗੌਬਿੰਦਗੜ੍ਹ ਸ਼ਹਿਰ ਦੇ ਵਾਸੀ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਗੇ-ਰਾਜੂ ਖੰ...
Ad Position 24