22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਨਿੱਘਾ ਸਵਾਗਤ

ਮੰਡੀ ਗੋਬਿੰਦਗੜ੍ਹ 22 ਨਵੰਬਰ (ਰਾਜੇਸ਼ ਸ਼ਰਮਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇ ਪ੍ਰਕਾਸ਼ ਦਿਹਾੜੇ ਦੇ ਮੰਡੀ ਗੋਬਿੰਦਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਸਤਿਕਾਰ ਵਜੋਂ ਲੰਗਰ ਵੀ ਲਗਾਏ ਗਏ। ਇਸ ਦੌਰਾਨ ਮੇਨ ਬਾਜ਼ਾਰ ਵਿਖੇ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ ਜਦੋਂ ਕਿ ਸੰਗਤਾਂ ਲਈ ਬਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਮੰਡੀ ਗੋਬਿੰਦਗੜ੍ਹ 22 ਨਵੰਬਰ (ਰਾਜੇਸ਼ ਸ਼ਰਮਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇ ਪ੍ਰਕਾਸ਼ ਦਿਹਾੜੇ ਦੇ ਮੰਡੀ ਗੋਬਿੰਦਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਸਤਿਕਾਰ ਵਜੋਂ ਲੰਗਰ ਵੀ ਲਗਾਏ ਗਏ। ਇਸ ਦੌਰਾਨ ਮੇਨ ਬਾਜ਼ਾਰ ਵਿਖੇ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ ਜਦੋਂ ਕਿ ਸੰਗਤਾਂ ਲਈ ਬਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਜਗਮੋਹਨ ਸਿੰਘ ਬਿੱਟੂ, ਸੰਦੀਪ ਚੀਮਾ ਸੰਨੀ, ਕੌਂਸਲਰ ਅਮਿੱਤ ਠਾਕੁਰ, ਸ਼ੁਭਕਰਮਨ ਸਿੰਘ, ਸ਼ਾਹਬਾਜ਼ ਚਹਿਲ,ਕਿਸਮਤ ਚੀਮਾ, ਕ੍ਰਿਸ਼ਮਾ ਚੀਮਾ, ਕਿਰਨਦੀਪ ਚੀਮਾ, ਕਾਇਨੀ ਚੀਮਾ, ਨੀਤੂ ਚੀਮਾ,ਹਰਿੰਦਰ ਕੌਰ ਗੁਰਾਇਆ,ਨਵਜੋਤ ਗਰਾਈਂਆ,ਇੰਦੂ, ਦੀਪਕ ਕੁਮਾਰ,ਮਾਸਟਰ ਬੀਰਦਵਿੰਦਰ ਸਿੰਘ, ਗਗਨਦੀਪ ਸਿੰਘ ਰਿੱਚੀ ,ਜਿੰਮੀ, ਮਨਜੀਤ ਲੋਟੇ, ਵਿਨੋਦ ਕਾੜਾ, ਗੁਚਰਨ ਲਾਡੀ, ਵਿੱਕੀ, ਬਲਕਾਰ ਸਿੰਘ, ਗੁਰਪਾਲ,ਰਾਜਿੰਦਰ,ਹਰਪ੍ਰੀਤ, ਪਪੀ, ਅਮਰੀਕ ਸਿੰਘ, ਰਾਜੂ ਕੁਮਾਰ ਆਦਿ ਮੌਜੂਦ ਰਹੇ।ਇਸੇ ਤਰ੍ਹਾਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਵੀ ਇਸ ਨਗਰ ਕੀਰਤਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਇੰਜ. ਕੰਵਰਵੀਰ ਸਿੰਘ ਟੌਹੜਾ ਨਗਰ ਕੀਰਤ... ਅਗਲੀ ਖ਼ਬਰ ਸ਼ੱਕੀ ਹਾਲਾਤ ’ਚ ਲਾਪਤਾ ਨੌਜਵਾਨ ਦੀ ਲਾਸ਼ ਟੋਭੇ ’ਚੋਂ ਮਿਲੀ
Ad Position 24