22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਚੰਗੇ ਸੰਸਕਾਰਾਂ ਨਾਲ ਜੋੜਦੇ ਹਨ-ਰਾਜੂ ਖੰਨਾ

ਅਮਲੋਹ, 22 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੀ ਸ਼ਿਆਮ ਪਰਿਵਾਰ ਕਮੇਟੀ ਅਮਲੋਹ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਸ਼ਿਆਮ ਜਨਮ ਮਹਾਂਉਤਸਵ ਬੜੀ ਸ਼ਰਧਾ ਅਤੇ ਭਾਵਨਾ ਨਾਲ ਬੁੱਗਾ ਬੱਸ ਸਟੈਂਡ ਸਥਿਤ ਸ਼੍ਰੀ ਰਾਮ ਮੰਦਿਰ ਅਮਲੋਹ ਵਿਖੇ ਮਨਾਇਆ ਗਿਆ। ਇਸ ਮੌਕੇ ਦਸਵੇਂ ਸਾਲਾਨਾ ਮਹਾਂਉਤਸਵ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 23-11-2026
ਅਮਲੋਹ, 22 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੀ ਸ਼ਿਆਮ ਪਰਿਵਾਰ ਕਮੇਟੀ ਅਮਲੋਹ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਸ਼ਿਆਮ ਜਨਮ ਮਹਾਂਉਤਸਵ ਬੜੀ ਸ਼ਰਧਾ ਅਤੇ ਭਾਵਨਾ ਨਾਲ ਬੁੱਗਾ ਬੱਸ ਸਟੈਂਡ ਸਥਿਤ ਸ਼੍ਰੀ ਰਾਮ ਮੰਦਿਰ ਅਮਲੋਹ ਵਿਖੇ ਮਨਾਇਆ ਗਿਆ। ਇਸ ਮੌਕੇ ਦਸਵੇਂ ਸਾਲਾਨਾ ਮਹਾਂਉਤਸਵ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਸ਼੍ਰੀ ਸ਼ਿਆਮ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਿਆਮ ਬਾਬਾ ਜੀ ਦੀ ਓਟ ਅਤੇ ਅਸ਼ੀਰਵਾਦ ਲੈ ਕੇ ਚੱਲਣ ਵਾਲੇ ਸ਼ਰਧਾਲੂ ਜੀਵਨ ਵਿਚ ਹਮੇਸ਼ਾ ਕਦਮ-ਦਰ-ਕਦਮ ਤਰੱਕੀ ਵੱਲ ਵਧਦੇ ਹਨ। ਉਨ੍ਹਾਂ ਸ਼੍ਰੀ ਸ਼ਿਆਮ ਪਰਿਵਾਰ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਸਾਲ ਅਜਿਹੇ ਧਾਰਮਿਕ ਸਮਾਗਮ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਇਸ ਮਹਾਂਉਤਸਵ ਦੌਰਾਨ ਜਿੱਥੇ ਪ੍ਰਸਿੱਧ ਭਜਨ ਗਾਇਕ ਸੋਨੂੰ ਸਿੰਗਲਾ ਨੇ ਸ਼ਿਆਮ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ, ਉੱਥੇ ਗਵਾਲੀਅਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀ ਭਜਨ ਗਾਇਕਾ ਵੈਸ਼ਨਵੀ ਸ਼ਰਮਾ ਨੇ ਵੀ ਆਪਣੇ ਭਜਨਾਂ ਰਾਹੀਂ ਸੰਗਤਾਂ ਨੂੰ ਸ਼ਿਆਮ ਬਾਬਾ ਜੀ ਦੀ ਭਗਤੀ ਨਾਲ ਜੋੜਿਆ। ਇਸ ਮੌਕੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਖਮਾਣੋਂ ’ਚ ਪਹਿਲੀ ਵਾਰ ਲੱਗੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ’ਚ 682 ਮਰੀਜ਼ਾਂ ਦੀ ਜਾਂਚ
Ad Position 24