ਰਾਜ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ-‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਰਾਜ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੰਜਵੇਂ ਦਿਨ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-17 ਲੜਕੀਆਂ ਦੇ 36 ਕਿੱਲੋਗਰਾਮ ਭਾਰ ਵਰਗ ਵਿਚ ਐਸ.
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ-‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਰਾਜ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੰਜਵੇਂ ਦਿਨ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-17 ਲੜਕੀਆਂ ਦੇ 36 ਕਿੱਲੋਗਰਾਮ ਭਾਰ ਵਰਗ ਵਿਚ ਐਸ.ਏ.ਐਸ. ਨਗਰ ਦੀ ਹਿਮਾਂਸ਼ੀ ਨੇ ਪਹਿਲਾ, ਮਾਨਸਾ ਦੀ ਹਰਪ੍ਰੀਤ ਨੇ ਦੂਜਾ ਅਤੇ ਮੋਗਾ ਦੀ ਵਿਪਨਪ੍ਰੀਤ ਤੇ ਲੁਧਿਆਣਾ ਦੀ ਆਂਚਲ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੇ 52 ਕਿਲੋਗ੍ਰਾਮ ਭਾਰ ਵਰਗ ਵਿਚ ਪਟਿਆਲਾ ਦੀ ਪ੍ਰਾਚੀ ਨੇ ਪਹਿਲਾ, ਜਲੰਧਰ ਦੀ ਤ੍ਰਿਪਤੀ ਨੇ ਦੂਜਾ ਅਤੇ ਹੁਸ਼ਿਆਰਪੁਰ ਦੀ ਨਵਦੀਪ ਤੇ ਅੰਮ੍ਰਿਤਸਰ ਦੀ ਹਰਸ਼ਿਤਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਫਟਬਾਲ ਦੇ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰਡਰ-14 ਲੜਕੀਆਂ ਦੇ ਵਰਗ ਵਿਚ ਮੋਗਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਦੂਜੇ ਨਾਕਆਊਟ ਮੁਕਾਬਲੇ ਵਿਚ 7-6 ਨਾਲ, ਮਾਨਸਾ ਦੀ ਟੀਮ ਨੇ ਪਟਿਆਲਾ ਨੂੰ 25-10 ਨਾਲ ਅਤੇ ਅੰਮ੍ਰਿਤਸਰ ਦੀ ਟੀਮ ਨੇ ਮਾਨਸਾ ਨੂੰ 10-0 ਨਾਲ ਹਰਾਇਆ। ਅੰਡਰ-21 ਲੜਕੀਆਂ ਦੇ ਸਾਫਟਬਾਲ ਮੁਕਾਬਲਿਆਂ ਵਿਚ ਮੋਗਾ ਦੀ ਟੀਮ ਨੇ ਸੰਗਰੂਰ ਨੂੰ 10-0 ਨਾਲ ਅਤੇ ਮਾਨਸਾ ਦੀ ਟੀਮ ਨੇ ਮੇਜ਼ਬਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 10-0 ਨਾਲ ਮਾਤ ਦਿੱਤੀ। ਇਸੇ ਤਰ੍ਹਾਂ 21 ਤੋਂ 30 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ ਸਾਫਟਬਾਲ ਮੁਕਾਬਲਿਆਂ ਵਿਚ ਲੁਧਿਆਣਾ ਦੀ ਟੀਮ ਨੇ ਪਟਿਆਲਾ ਨੂੰ 10- 0 ਨਾਲ ਅਤੇ ਮੋਗਾ ਦੀ ਟੀਮ ਨੇ ਫ਼ਿਰੋਜ਼ਪੁਰ ਨੂੰ 1-0 ਨਾਲ ਹਰਾ ਕੇ ਜਿੱਤ ਦਰਜ ਕੀਤੀ।