ਜੀ.ਪੀ.ਸੀ ਦੇ ਵਿਦਿਆਰਥੀ ਨੇ ਜਿਮਨਾਸਟਿਕ ਟੂਰਨਾਮੈਂਟ ’ਚ ਕਾਂਸੀ ਦਾ ਤਗਮਾ ਜਿੱਤਿਆ
ਮੰਡੀ ਗੋਬਿੰਦਗੜ੍ਹ, 23 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀ ਰਿਸ਼ੂ ਬੱਤਾ, ਬੀ. ਏ.
ਮੰਡੀ ਗੋਬਿੰਦਗੜ੍ਹ, 23 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀ ਰਿਸ਼ੂ ਬੱਤਾ, ਬੀ.ਏ. ਭਾਗ ਪਹਿਲਾ ਨੇ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਜਿਮਨਾਸਟਿਕ ਟੂਰਨਾਮੈਂਟ ਵਿਚ ਕਾਂਸੀ ਦਾ ਤਗਮਾ ਜਿੱਤਿਆ। ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਟੂਰਨਾਮੈਂਟ ਪੰਜਾਬ ਯੂਨੀਵਰਸਿਟੀ ਜਿਮਨੇਜ਼ੀਅਮ ਹਾਲ, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਟੂਰਨਾਮੈਂਟ ਵਿਚ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਦੇ 30 ਤੋਂ ਵੱਧ ਜਿਮਨਾਸਟਾਂ ਨੇ ਭਾਗ ਲਿਆ ਅਤੇ ਆਪਣੀ ਪ੍ਰਤਿਭਾ, ਤਾਕਤ ਅਤੇ ਲਚਕਤਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਕਿਹਾ ਕਿ ਕਾਲਜ ਨੂੰ ਰਿਸ਼ੂ ਦੀ ਪ੍ਰਾਪਤੀ ’ਤੇ ਮਾਣ ਹੈ ਅਤੇ ਇਸ ਨਾਲ ਕਾਲਜ ਦੇ ਹੋਰ ਵਿਦਿਆਰਥੀ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣ ਲਈ ਪ੍ਰੇਰਿਤ ਹੋਣਗੇ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਪ੍ਰੋ. ਰੁਪਿੰਦਰ ਸਿੰਘ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।