23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਨਸਿਟੀ ਕਾਲੋਨੀ ਵਿਖੇ ਲਾਇਨ ਆਨੰਦ ਪਨੇਸਰ ਤੇ ਪਰਿਵਾਰ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮੰਡੀ ਗੋਬਿੰਦਗੜ੍ਹ, 23 ਨਵੰਬਰ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿਚ ਸਜਾਏ ਗਏ ਵਿਸ਼ਾਲ ਅਲੌਕਿਕ ਨਗਰ ਕੀਰਤਨ ਦਾ ਸਥਾਨਕ ਸਨਸਿਟੀ ਕਾਲੋਨੀ ਵਿਖੇ ਪਨੇਸਰ ਪਰਿਵਾਰ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।

Ad Position 21
No active advertisement
ਅਜੀਤ ਡੈਸਕ 24-11-2026
ਮੰਡੀ ਗੋਬਿੰਦਗੜ੍ਹ, 23 ਨਵੰਬਰ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿਚ ਸਜਾਏ ਗਏ ਵਿਸ਼ਾਲ ਅਲੌਕਿਕ ਨਗਰ ਕੀਰਤਨ ਦਾ ਸਥਾਨਕ ਸਨਸਿਟੀ ਕਾਲੋਨੀ ਵਿਖੇ ਪਨੇਸਰ ਪਰਿਵਾਰ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੇ ਸਨਸਿਟੀ ਕਾਲੋਨੀ ਵਿਖੇ ਪਹੁੰਚਣ ’ਤੇ ਉੱਘੇ ਸਮਾਜ ਸੇਵਕ ਅਤੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੁਪਰੀਮ ਦੇ ਪ੍ਰਧਾਨ ਲਾਇਨ ਆਨੰਦ ਪਨੇਸਰ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਕਾਲੋਨੀ ਵਾਸੀਆਂ ਸਮੇਤ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਇਸ ਮੌਕੇ ਸੰਗਤਾਂ ਲਈ ਲੰਗਰ ਅਤੇ ਪ੍ਰਸ਼ਾਦ ਦੀ ਸੇਵਾ ਵੀ ਕੀਤੀ ਗਈ। ਇਸ ਮੌਕੇ ਆਨੰਦ ਪਨੇਸਰ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਸਚਾਈ ਦੇ ਮਾਰਗ ’ਤੇ ਚੱਲਣ, ਕਿਰਤ ਕਰਨ, ਵੰਡ ਛਕਣ ਅਤੇ ਨਾਮ ਜਪਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਵਿਸ਼ੇਸ਼ ਲੋੜ ਹੈ। ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਸਮੁੱਚੇ ਭਾਈਚਾਰੇ ਦੀ ਖ਼ੁਸ਼ਹਾਲੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਕਾਲੋਨੀ ਦੇ ਚੇਅਰਮੈਨ ਬਲਵਿੰਦਰ ਵਾਲੀਆ, ਮਨਪ੍ਰੀਤ ਪਨੇਸਰ, ਅਭੈ ਪਨੇਸਰ, ਰਾਜਵੀਰ ਪਨੇਸਰ, ਪ੍ਰਧਾਨ ਰਾਜੀਵ ਸਲੋਦੀਆ, ਪੰਡਿਤ ਕਮਲ ਨਯਨ ਰਤੂਰੀ, ਅਮਰਜੀਤ ਲੋਟੇ, ਮਨੀ ਵਾਲੀਆ, ਸਰਵਣ ਗੁਪਤਾ, ਅਮਿਤ ਗੋਇਲ, ਰਿਸ਼ੀ ਰਾਜ ਗੋਇਲ, ਇੰਦਰਜੀਤ ਮੁਟਿਆਰ, ਰਾਜਿੰਦਰ ਸ਼ਰਮਾ ਸਮੇਤ ਕਾਲੋਨੀ ਦੇ ਹੋਰ ਪਤਵੰਤੇ ਅਤੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਰਸਤਾ ਸੰਕਲਪ ਯਾਤਰਾ ਦਾ ਖਮਾਣੋਂ ਪਹੁੰਚਣ ’ਤੇ ਭਾਜਪਾ ਆਗੂ ਸਿੱਧੂਪੁਰ ਵਲੋਂ ਸਵਾਗਤ ਅਗਲੀ ਖ਼ਬਰ ਡਾਇਟ ਫ਼ਤਹਿਗੜ੍ਹ ਸਾਹਿਬ ਵਿਖੇ ‘ਮਾਂ ਮੁਝੇ ਟੈਗੋਰ ਬਣਾ ਦੇ’ ਨਾਟਕ ਦਾ ਮੰਚਨ
Ad Position 24