ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ 17873 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ-ਜ਼ਿਲ੍ਹਾ ਟੀਕਾਕਰਨ ਅਫ਼ਸਰ
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲੇ੍ਹ ਅੰਦਰ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਹਿੰਮ ਦੇ ਦੂਸਰੇ ਦਿਨ 17873 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 51232 ਬੱਚਿਆਂ ਦੇ ਮਿਥੇ ਟਾਰਗੈਟ ਵਿਚੋਂ 82 ਫ਼ੀਸਦੀ ਦਾ ਟੀਚਾ ਹਾਸਲ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਟੀਚੇ ਨੂੰ ਹਾਸਲ ਕਰਨ ਲਈ ਸਿਹਤ ਵਿਭਾਗ ਦੀਆਂ ਘਰ ਫੇਰੀ ਟੀਮਾਂ ਮੁਹਿੰਮ ਦੇ ਤੀਸਰੇ ਦਿਨ ਵੀ ਘਰ-ਘਰ ਜਾਣਗੀਆਂ ਤੇ ਇਨ੍ਹਾਂ ਟੀਮਾਂ ਵਲੋਂ ਭੱਠਿਆਂ, ਪਥੇਰਾ, ਝੁੱਗੀਆਂ, ਝੌਂਪੜੀਆਂ, ਸਲੱਮ ਏਰੀਆ, ਉਸਾਰੀ ਅਧੀਨ ਬਿਲਡਿੰਗਾਂ ਦਾ ਏਰੀਆ ਆਦਿ ਤੋਂ ਇਲਾਵਾ ਹੋਰ ਅਪਹੁੰਚ ਏਰੀਏ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਕੋਈ ਵੀ 0-5 ਸਾਲ ਦਾ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਘਰ ਫੇਰੀ ਟੀਮਾਂ ਦੁਆਰਾ ਕਰਾਸ ਕੀਤੇ ਗਏ ਘਰਾਂ ਅੰਦਰ ਦੁਬਾਰਾ ਵਿਜ਼ਟ ਕੀਤਾ ਜਾਵੇਗਾ ,ਉਨ੍ਹਾਂ ਕਿਹਾ ਕਿ ਭਾਵੇਂ ਬੱਚਾ ਬਿਮਾਰ ਹੈ, ਘਰ ਤੋਂ ਬਾਹਰ ਹੈ, ਪਹਿਲਾਂ ਰੁਟੀਨ ਟੀਕਾਕਰਨ ਵਿਚ ਪੋਲੀਓ ਬੂੰਦਾਂ ਪੀ ਚੁੱਕਾ ਹੈ ਤਾਂ ਵੀ 0-5 ਸਾਲ ਦੇ ਸਾਰੇ ਬੱਚਿਆਂ ਨੂੰ ਇਸ ਵਿਸ਼ੇਸ਼ ਪੋਲੀਓ ਮੁਹਿੰਮ ਤਹਿਤ ਕਵਰ ਕਰਨਾ ਯਕੀਨੀ ਬਣਾਇਆ ਜਾਵੇਗਾ।