23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਲਾਕ ਖੇੜਾ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਹਿੰਦੂਪੁਰ ਵਿਖੇ ਹੋਏ

. ਫਤਹਿਗੜ੍ਹ ਸਾਹਿਬ, 23 ਨਵੰਬਰ (ਰਾਜਿੰਦਰ ਸਿੰਘ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੀਆਂ ਛੁਪੀਆਂ ਕਲਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਖੇੜਾ ਬਲਾਕ ਦੇ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਹਿੰਦੂਪੁਰ ਵਿਖੇ ਹੋਏ।

Ad Position 21
No active advertisement
ਅਜੀਤ ਡੈਸਕ 24-11-2026
. ਫਤਹਿਗੜ੍ਹ ਸਾਹਿਬ, 23 ਨਵੰਬਰ (ਰਾਜਿੰਦਰ ਸਿੰਘ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੀਆਂ ਛੁਪੀਆਂ ਕਲਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਖੇੜਾ ਬਲਾਕ ਦੇ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਹਿੰਦੂਪੁਰ ਵਿਖੇ ਹੋਏ। ਮੁਕਾਬਲਿਆਂ ਵਿਚ ਬੋਲ ਲਿਖਤ, ਕੁਇਜ਼ ਚਿੱਤਰ ਕਲਾ , ਭਾਸ਼ਣ ਕਵਿਤਾ, ਕਹਾਣੀ ਸੁਣਾਉਣਾ, ਫ਼ੋਟੋ ਦੇਖ ਕੇ ਲਿਖਣਾ, ਅੰਗਰੇਜ਼ੀ ਅਤੇ ਪੰਜਾਬੀ ਵਿਚ ਸੁੰਦਰ ਲਿਖਾਈ, ਪਹਾੜੇ ਆਦਿ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਮੁੱਖ ਮਹਿਮਾਨ ਸਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਵਿਸ਼ੇਸ਼ ਮਹਿਮਾਨ ਸਿੱਖਿਆ ਕੋਆਰਡੀਨੇਟਰ ਨੋਰੰਗ ਸਿੰਘ ਖਰੋੜ, ਜਗਤਾਰ ਸਿੰਘ ਮਨੈਲਾ ਤੇ ਗੁਰਮੁਖ ਸਿੰਘ ਹਿੰਦੂਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਨ੍ਹਾਂ ਮੁਕਾਬਲਿਆਂ ਵਿਚ ਖੇੜਾ ਬਲਾਕ ਦੇ 54 ਸਕੂਲਾਂ ਨੇ ਭਾਗ ਲਿਆ ਵੱਖੋ ਵੱਖਰੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਆਏ ਹੋਏ ਮਹਿਮਾਨਾਂ ਵਲੋਂ ਇਨਾਮ ਤਕਸੀਮ ਕੀਤੇ ਗਏ। ਸਟੇਜ ਸਕੱਤਰ ਦੀ ਭੂਮਿਕਾ ਮਨਜੀਤ ਸਿੰਘ ਰੰਧਾਵਾ ਲੋਹਾ ਖੇੜੀ ਬੀ.ਆਰ.ਸੀ ਨੇ ਬਾਖ਼ੂਬੀ ਨਿਭਾਈ ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਮੂਹ ਸੈਂਟਰ ਹੈੱਡ ਟੀਚਰ, ਬਲਜੀਤ ਸਿੰਘ, ਸਕੀਲ ਮੁਹੰਮਦ, ਗੁਰਵਿੰਦਰ ਸਿੰਘ ਚੁੰਨੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਬੀਪੁਰ ਦੀ ਫਿਰਨੀ ਵਾਲੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਅਵਤਾਰ ਸਿੰਘ ਰਿਆ ਨੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰੀ ਹਾਜ਼ਰੀ
Ad Position 24