ਅਕਾਲੀ-ਭਾਜਪਾ ਨੇ ਸੱਤਾ ਹਾਸਿਲ ਕਰਨ ਲਈ ਆਪਸੀ ਸਿਆਸੀ ਗੱਠਜੋੜ ਕੀਤਾ-ਹਰਵੇਲ ਸਿੰਘ ਮਾਧੋਪੁਰ
ਬਸੀ ਪਠਾਣਾਂ, 24 ਨਵੰਬਰ (ਰਾਜਿੰਦਰ ਸ਼ਰਮਾ)-ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ, ਸਗੋਂ ਪੁਰਾਣੀ ਸਿਆਸਤ ਨੂੰ ਨਵੇਂ ਰੂਪ ਵਿਚ ਲੋਕਾਂ ਸਾਹਮਣੇ ਲਿਆਉਣ ਦੀ ਕੋਸ਼ਿਸ਼ ਹੈ ਅਤੇ ਅਕਾਲੀ-ਭਾਜਪਾ ਦੇ ਆਗੂਆਂ ਨੇ ਇਹ ਗੱਠਜੋੜ ਪੰਜਾਬ ਵਿਚ ਸੱਤਾ ਹਾਸਲ ਕਰਨ ਲਈ ਕੀਤਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਐਸ.
ਬਸੀ ਪਠਾਣਾਂ, 24 ਨਵੰਬਰ (ਰਾਜਿੰਦਰ ਸ਼ਰਮਾ)-ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ, ਸਗੋਂ ਪੁਰਾਣੀ ਸਿਆਸਤ ਨੂੰ ਨਵੇਂ ਰੂਪ ਵਿਚ ਲੋਕਾਂ ਸਾਹਮਣੇ ਲਿਆਉਣ ਦੀ ਕੋਸ਼ਿਸ਼ ਹੈ ਅਤੇ ਅਕਾਲੀ-ਭਾਜਪਾ ਦੇ ਆਗੂਆਂ ਨੇ ਇਹ ਗੱਠਜੋੜ ਪੰਜਾਬ ਵਿਚ ਸੱਤਾ ਹਾਸਲ ਕਰਨ ਲਈ ਕੀਤਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਐਸ.ਸੀ.ਵਿੰਗ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਅਕਾਲੀ-ਭਾਜਪਾ ਗੱਠਜੋੜ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਪਿੱਛੇ ਧੱਕਣ ਵਾਲਾ ਕਦਮ ਹੈ, ਜਿਸ ਕਰਕੇ ਪੰਜਾਬ ਦੇ ਹਿਤਾਂ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਅਜਿਹੀ ਰਾਜਨੀਤੀ ਦੀ ਲੋੜ ਹੈ, ਜੋ ਕਿਸਾਨਾਂ, ਮਜ਼ਦੂਰਾਂ, ਦਲਿਤਾਂ, ਨੌਜਵਾਨਾਂ ਅਤੇ ਆਮ ਵਰਗ ਦੀ ਆਵਾਜ਼ ਬਣੇ, ਨਾ ਕਿ ਕੁਰਸੀ ਹਾਸਲ ਕਰਨ ਲਈ ਆਪਸੀ ਸਿਆਸੀ ਸਮਝੌਤਿਆਂ ਦਾ ਸਹਾਰਾ ਲਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਪਾਰਟੀਆਂ ਦੇ ਗੱਠਜੋੜ ਨਹੀਂ, ਸਗੋਂ ਆਪਣੇ ਹੱਕਾਂ ਦੀ ਗਾਰੰਟੀ, ਇਨਸਾਫ਼, ਰੁਜ਼ਗਾਰ ਅਤੇ ਸੂਬੇ ਦੇ ਭਵਿੱਖ ਦੀ ਸੁਰੱਖਿਆ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਤਾਕਤਾਂ ਲੋਕਾਂ ਦੇ ਜਜ਼ਬਾਤਾਂ ਅਤੇ ਹੱਕਾਂ ਨੂੰ ਨਜ਼ਰਅੰਦਾਜ਼ ਕਰਕੇ ਸਿਰਫ਼ ਸੱਤਾ ਦੀਆਂ ਗਿਣਤੀਆਂ ਵਿਚ ਲੱਗੀਆਂ ਹਨ, ਉਨ੍ਹਾਂ ਨੂੰ ਪੰਜਾਬ ਦੀ ਜਨਤਾ ਆਉਣ ਵਾਲੇ ਸਮੇਂ ਵਿਚ ਮੂੰਹ-ਤੋੜ ਜਵਾਬ ਦੇਵੇਗੀ।