24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨਾ ਕਰਵਾ ਕੇ ਕੇਂਦਰ ਸਿੱਖਾਂ ਨਾਲ ਧ੍ਰੋਹ ਕਮਾ ਰਿਹਾ ਹੈ- ਹਰਕੀਤ ਭੜੀ

ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਕੇਂਦਰ ਸਰਕਾਰ ਸਿੱਖਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਰਹੀ ਹੈ। ਜਿਸ ਦੀ ਮਿਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾਉਣਾ ਹੈ।

Ad Position 21
No active advertisement
ਅਜੀਤ ਡੈਸਕ 25-11-2026
ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਕੇਂਦਰ ਸਰਕਾਰ ਸਿੱਖਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਰਹੀ ਹੈ। ਜਿਸ ਦੀ ਮਿਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾਉਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਭੜੀ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਪੰਥਕ ਅਕਾਲੀ ਲਹਿਰ ਦੇ ਆਗੂ ਹਰਕੀਤ ਸਿੰਘ ਭੜੀ ਨੇ ਕੀਤਾ। ਉਨ੍ਹਾਂ ਕਿਹਾ ਕਿ ਕਰੀਬ 15 ਸਾਲ ਦਾ ਸਮਾਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ ਹੋ ਚੁੱਕਾ ਹੈ ਅਤੇ ਚੋਣਾਂ ਨਾ ਹੋਣ ਕਾਰਨ ਇਕ ਧਿਰ ਨੇ ਪੂਰੀ ਕਮੇਟੀ ਤੇ ਕਬਜ਼ਾ ਕੀਤਾ ਹੋਇਆ ਹੈ। ਜਿਸ ਨਾਲ ਸਿੱਖ ਪੰਥ ਦੀ ਚੜ੍ਹਦੀ ਕਲਾ ਨਹੀਂ ਹੋ ਰਹੀ ਤੇ ਕੌਮ ਅੱਗੇ ਨਹੀਂ ਵਧ ਰਹੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਵੀ ਇਸ ਮੁੱਦੇ ‘ਤੇ ਵਾਰ-ਵਾਰ ਮੀਡੀਆ ਵਿਚ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਪੰਥ ਦਾ ਕਬਜ਼ਾ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਸਿਆਸੀ ਜਮਾਤ ਦਾ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਜਥੇਦਾਰ ਵਲੋਂ ਚਲਾਈ ਪੰਥਕ ਅਕਾਲੀ ਲਹਿਰ ਵੀ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਯਤਨ ਕਰ ਰਹੀ ਹੈ ਤਾਂ ਜੋ ਕਮੇਟੀ ਨਾਪਾਕ ਹੱਥਾਂ ਵਿਚੋਂ ਨਿਕਲ ਸਕੇ ਅਤੇ ਪੰਥ ਦਾ ਭਲਾ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਅਕਾਲੀ-ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ ਦੋਵੇਂ ਪਾਰਟੀਆਂ ਪੰਜਾਬ ਦੀ ਤਰੱਕੀ,... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਰਾਜੂ ਖੰਨਾ ਦੀ ਅਗਵਾਈ ਹੇਠ ਮਨਾਈ ਖ਼ੁਸ਼ੀ
Ad Position 24