ਭਾਰਤ ਵਿਕਾਸ ਪਰਿਸ਼ਦ ਨੇ ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ
100 ਵਿਅਕਤੀਆਂ ਦੇ ਕੀਤੇ ਸ਼ੂਗਰ ਟੈੱਸਟ, ਮੌਕੇ ’ਤੇ ਹੀ ਦਿੱਤੀਆਂ ਰਿਪੋਰਟਾਂ
ਅਮਲੋਹ, 24 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤ ਵਿਕਾਸ ਪਰਿਸ਼ਦ ਵਲੋਂ ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ ਦੇ ਗਰਾਊਂਡ ਵਿਖੇ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਰਿਸ਼ਦ ਦੇ ਮੈਂਬਰ ਡਾ.
ਅਮਲੋਹ, 24 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤ ਵਿਕਾਸ ਪਰਿਸ਼ਦ ਵਲੋਂ ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ ਦੇ ਗਰਾਊਂਡ ਵਿਖੇ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਰਿਸ਼ਦ ਦੇ ਮੈਂਬਰ ਡਾ. ਜਸਵੰਤ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਕਰੀਬ 100 ਵਿਅਕਤੀਆਂ ਦੇ ਮੁਫ਼ਤ ਸ਼ੂਗਰ ਟੈੱਸਟ ਕੀਤੇ ਗਏ ਅਤੇ ਜਾਂਚ ਉਪਰੰਤ ਮੌਕੇ ’ਤੇ ਹੀ ਸਬੰਧਿਤ ਵਿਅਕਤੀਆਂ ਨੂੰ ਉਨ੍ਹਾਂ ਦੀਆਂ ਰਿਪੋਰਟਾਂ ਦਿੱਤੀਆਂ ਗਈਆਂ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਬ੍ਰਿਜ ਭੂਸ਼ਨ ਗਰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਪਰਿਸ਼ਦ ਵਲੋਂ ਸਮਾਜ ਸੇਵਾ ਦੇ ਕਾਰਜ ਕੀਤੇ ਜਾਂਦੇ ਹਨ। ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਕਰਨ ਦੇ ਮਕਸਦ ਨਾਲ ਅਜਿਹੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਉਣੇ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਸ਼ੂਗਰ ਦੀ ਬਿਮਾਰੀ ਬਾਰੇ ਸਮੇਂ ਸਿਰ ਜਾਣਕਾਰੀ ਮਿਲਣ ਨਾਲ ਵਿਅਕਤੀ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਸਕਦਾ ਹੈ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਕੈਸ਼ੀਅਰ ਮੁਹੰਮਦ ਸਮੀਰ, ਚਰਨਜੀਤ ਕੁਮਾਰ ਰਿਟਾਇਰਡ ਕਾਨੂੰਗੋ, ਰਾਜੀਵ ਵਰਮਾ ਹੈਪੀ ਤੋਂ ਇਲਾਵਾ ਪਰਿਸ਼ਦ ਦੇ ਹੋਰ ਮੈਂਬਰ ਵੀ ਹਾਜ਼ਰ ਸਨ।