ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਰਮਗੜ੍ਹ ਵਿਖੇ ਸਜਾਇਆ ਨਗਰ ਕੀਰਤਨ
ਅਮਲੋਹ, 24 ਨਵੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਧਰਮਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਉੱਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।
ਅਮਲੋਹ, 24 ਨਵੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਧਰਮਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਉੱਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ’ਤੇ ਸਰਪੰਚ ਅਮਨਦੀਪ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ ਉੱਥੇ ਹੀ ਗੁਰੂ ਨਾਨਕ ਦੇਵ ਜੀ ਵਲੋਂ ਮਿਲੇ ਉਪਦੇਸ਼ ਤੇ ਚੱਲਦੇ ਹੋਏ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਪ੍ਰਧਾਨ, ਗੁਰਜੀਤ ਸਿੰਘ ਖ਼ਜ਼ਾਨਚੀ, ਗੁਰਜੰਟ ਸਿੰਘ, ਤਰਲੋਚਨ ਸਿੰਘ, ਗੁਰਵਿੰਦਰ, ਜੀਤ ਸਿੰਘ, ਤਰਸੇਮ ਸਿੰਘ, ਅਮਰੀਕ ਸਿੰਘ ਸੋਨੂੰ, ਧਰਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।