24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਈ ਪਰਿਵਾਰ ਕਾਂਗਰਸ ਤੇ ਅਕਾਲੀ ਦਲ (ਅ) ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਭਰਵਾਂ ਸਮਰਥਨ ਮਿਲਿਆ ਜਦੋਂ ਸਰਹਿੰਦ ਦੇ ਵਾਰਡ ਨੰਬਰ 17 ਵਿਚ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਛੱਡ ਕੇ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਸ ਦੌਰਾਨ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰਦੀਪ ਸਿੰਘ, ਓਂਕਾਰ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਲਛਮਣ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਕੁਲਦੀਪ ਕੌਰ, ਜਸਵਿੰਦਰ ਕੌਰ, ਅਮਨਦੀਪ ਕੌਰ, ਕਿਰਨਦੀਪ ਕੌਰ, ਸਵਰਨ ਕੌਰ , ਗੁਰਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਕੇ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਭਰਵਾਂ ਸਮਰਥਨ ਮਿਲਿਆ ਜਦੋਂ ਸਰਹਿੰਦ ਦੇ ਵਾਰਡ ਨੰਬਰ 17 ਵਿਚ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਛੱਡ ਕੇ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਸ ਦੌਰਾਨ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰਦੀਪ ਸਿੰਘ, ਓਂਕਾਰ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਲਛਮਣ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਕੁਲਦੀਪ ਕੌਰ, ਜਸਵਿੰਦਰ ਕੌਰ, ਅਮਨਦੀਪ ਕੌਰ, ਕਿਰਨਦੀਪ ਕੌਰ, ਸਵਰਨ ਕੌਰ , ਗੁਰਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਕੇ ਵਧਾਈ ਦਿੱਤੀ। ਸ. ਭੁੱਟਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਭਲੀ ਭਾਂਤ ਸਮਝ ਚੁੱਕੇ ਹਨ ਕਿ ਪੰਜਾਬ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੰਗਾਂ ਹੱਲ ਕਰਨ ਦੀ ਸਮਰੱਥਾ ਕੇਵਲ ਸ਼੍ਰੋਮਣੀ ਅਕਾਲੀ ਦਲ ਵਿਚ ਹੀ ਸੰਭਵ ਹੈ ਜਿਸ ਕਾਰਨ ਲੋਕ ਹੁਣ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਿਲ ਰਿਹਾ ਲੋਕਾਂ ਦਾ ਸਹਿਯੋਗ ਇਸ ਗੱਲ ਦਾ ਸਬੂਤ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਹੜੀਆਂ ਆਸਾਂ ਤੇ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਉਨ੍ਹਾਂ ਆਸਾਂ ਤੇ ਉਮੀਦਾਂ ’ਤੇ ਇਹ ਪਾਰਟੀ ਖਰੀ ਨਹੀਂ ਉੱਤਰੀ ਜਿਸ ਕਾਰਨ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ਸਤਵਿੰਦਰ ਸਿੰਘ ਬਾਸੀ ਸੂਬਾ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਮਨਜੀਤ ਸਿੰਘ ਮਾਨ ਮੀਤ ਪ੍ਰਧਾਨ ਐਸ.ਸੀ ਵਿੰਗ, ਜਸਵੰਤ ਸਿੰਘ, ਨਿਰਮਲ ਸਿੰਘ, ਹਰਦੀਪ ਸਿੰਘ ਰੁੜਕੀ ਸਰਕਲ ਪ੍ਰਧਾਨ ਐੱਸ.ਸੀ ਵਿੰਗ ਚਨਾਰਥਲ ਕਲਾਂ, ਗੁਰਪ੍ਰੀਤ ਸਿੰਘ ਪੰਜੋਲੀ ਯੂਥ ਆਗੂ, ਗੁਰਮਨ ਬਾਸੀ ਬਡਾਲੀ ਮਾਈ ਕੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ ਅਗਲੀ ਖ਼ਬਰ ਚਮਕੌਰ ਦੀ ਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਚਮਕੌਰ ਸਾਹਿਬ ਤੋਂ ਸਜਾਏ ਚੇਤਨਾ ਮਾਰਚ ਦੀ ਗੁਰਦੁਆਰਾ ਸ੍ਰੀ ਫ਼ਤਹਿਗ...
Ad Position 24