24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵੀਂ ਦਿਸ਼ਾ ਤੈਅ ਕਰੇਗਾ-ਗੁਰੂ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਅਕਾਲੀ- ਭਾਜਪਾ ਆਗੂਆਂ ਨੇ ਅੱਜ ਦੋਵੇਂ ਪਾਰਟੀਆਂ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਹਿਤਾਂ ਅਤੇ ਸੂਬੇ ਦੀ ਤਰੱਕੀ ਲਈ ਅਹਿਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਹੋਰ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਠੋਸ ਨੀਤੀਆਂ ਅਤੇ ਸਾਂਝੇ ਯਤਨਾਂ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 25-11-2026
ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਅਕਾਲੀ- ਭਾਜਪਾ ਆਗੂਆਂ ਨੇ ਅੱਜ ਦੋਵੇਂ ਪਾਰਟੀਆਂ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਹਿਤਾਂ ਅਤੇ ਸੂਬੇ ਦੀ ਤਰੱਕੀ ਲਈ ਅਹਿਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਹੋਰ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਠੋਸ ਨੀਤੀਆਂ ਅਤੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਗੈਂਗਸਟਰ ਵਾਦ ਨੂੰ ਖ਼ਤਮ ਕਰਨ ਦਾ ਲਿਆ ਗਿਆ ਸੰਕਲਪ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵੀ ਪੰਜਾਬ ਵਿਚੋਂ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰ ਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਅਤੇ ਪੰਜਾਬ ਦੀਆਂ ਸਿਆਸੀ ਧਿਰਾਂ ਦੇ ਸਾਂਝੇ ਯਤਨਾਂ ਨਾਲ ਇਨ੍ਹਾਂ ਸਮੱਸਿਆਵਾਂ ’ਤੇ ਕਾਬੂ ਪਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਇਹ ਸਿਆਸੀ ਗੱਠਜੋੜ ਪੰਜਾਬ ਦੇ ਵਿਕਾਸ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਮਸਲਿਆਂ ਨੂੰ ਉਭਾਰਨ ਲਈ ਸਾਂਝੇ ਤੌਰ ’ਤੇ ਕੰਮ ਕਰੇਗਾ। ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਬਿਲਾਸਪੁਰ, ਸਰਬਜੀਤ ਸਿੰਘ ਲਾਡੀ, ਰਾਜੀਵ ਅਹੂਜਾ ਸਾਬਕਾ ਮੀਤ ਪ੍ਰਧਾਨ ਨਗਰ ਪੰਚਾਇਤ, ਅਮਰਜੀਤ ਸਿੰਘ ਗਰਚਾ, ਕੁਲਦੀਪ ਮਦਾਨ, ਲਖਬੀਰ ਸਿੰਘ ਲੱਖੀ, ਰਾਧੇ ਸ਼ਾਮ ਕੱਕੜ, ਪ੍ਰਦੀਪ ਸਿੰਘ ਪੱਪੂ, ਰਾਜਵੰਤ ਸਿੰਘ ਰਾਜੂ, ਸਦਾਗਰ ਸਿੰਘ ਭੁੱਟਾ, ਸੁਦਾਗਰ ਸਿੰਘ ਭਾਂਬਰੀ, ਵਿਵੇਕ ਜੈਨ ਭਾਜਪਾ ਆਗੂ, ਦਿਨੇਸ਼ ਭਾਰਦਵਾਜ, ਹਰੀਸ਼ ਰਤਨ ਫਰੌਰ, ਗੁਰਮੀਤ ਸਿੰਘ ਸਲੌਦੀ, ਟੇਕ ਚੰਦ, ਮਨਪ੍ਰੀਤ ਸਿੰਘ ਮੰਪੀ, ਮਨਦੀਪ ਸਿੰਘ ਘੁਮਾਣ, ਸ਼ਲਿੰਦਰ ਕੁਮਾਰ, ਕੌਂਸਲਰ ਬਹਾਦਰ ਸਿੰਘ, ਜਸਵਿੰਦਰ ਸਿੰਘ ਸ਼ੈਲੀ, ਗੁਰਪ੍ਰੀਤ ਸਿੰਘ ਗੁਰੀ, ਚਰਨਜੀਤ ਸਿੰਘ ਸਾਬਕਾ ਸਰਪੰਚ ਭਾਂਬਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਫਤ ਅਨਾਜ ਦੀ ਅਲਾਟਮੈਂਟ ਨਾ ਹੋਣ ਕਾਰਨ ਮਹਿੰਗੇ ਭਾਅ ਦਾ ਆਟਾ ਖਰੀਦਣ ਲਈ ਮਜਬੂਰ ਨੇ ਗ਼ਰੀਬ ਪਰਿਵਾਰ ਅਗਲੀ ਖ਼ਬਰ ਦਿਵਯ ਧਰਮ ਯੱਗ ਦਿਵਸ ਕਬੀਰ ਸਾਹਿਬ ਜੀ ਦੀ ਸਮਰੱਥਾ ਦਾ ਪ੍ਰਮਾਣ ਹੈ-ਸੰਤ ਰਾਮਪਾਲ ਜੀ ਮਹਾਰਾਜ ਸਤਲੋਕ ਆਸ਼ਰਮ ਖਮਾਣੋਂ ਵਿਖੇ...
Ad Position 24