25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸੇ ’ਚ 1 ਵਿਅਕਤੀ ਮੌਤ 14 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 25 ਨਵੰਬਰ (ਮਨਪ੍ਰੀਤ ਸਿੰਘ, ਰਾਜੇਸ਼ ਸ਼ਰਮਾ)-ਸਰਹਿੰਦ-ਨੈਸ਼ਨਲ ਹਾਈਵੇ ’ਤੇ ਖਾਨਪੁਰ ਨੇੜੇ ਅੱਜ ਸਵੇਰੇ ਕਰੀਬ 11:30 ਵਜੇ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਸਮੇਂ ਬੱਸ ਵਿਚ ਕਰੀਬ 35 ਤੋਂ 36 ਸ਼ਰਧਾਲੂ ਸਵਾਰ ਸਨ, ਜੋ ਕਰਨਾਲ ਸਥਿਤ ਸੰਤ ਬਾਬਾ ਕਰਤਾਰ ਸਿੰਘ ਕਰਨਾਲ ਵਾਲਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਵਾਪਸ ਪਰਤ ਰਹੇ ਸਨ।

Ad Position 21
No active advertisement
ਹਸਪਤਾਲ ਵਿਚ ਜੇਰੇ ਇਲਾਜ ਜ਼ਖਮੀ ਵਿਅਕਤੀ। 26-11-2026
ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 25 ਨਵੰਬਰ (ਮਨਪ੍ਰੀਤ ਸਿੰਘ, ਰਾਜੇਸ਼ ਸ਼ਰਮਾ)-ਸਰਹਿੰਦ-ਨੈਸ਼ਨਲ ਹਾਈਵੇ ’ਤੇ ਖਾਨਪੁਰ ਨੇੜੇ ਅੱਜ ਸਵੇਰੇ ਕਰੀਬ 11:30 ਵਜੇ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਸਮੇਂ ਬੱਸ ਵਿਚ ਕਰੀਬ 35 ਤੋਂ 36 ਸ਼ਰਧਾਲੂ ਸਵਾਰ ਸਨ, ਜੋ ਕਰਨਾਲ ਸਥਿਤ ਸੰਤ ਬਾਬਾ ਕਰਤਾਰ ਸਿੰਘ ਕਰਨਾਲ ਵਾਲਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਵਾਪਸ ਪਰਤ ਰਹੇ ਸਨ। ਇਸ ਭਿਆਨਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 14 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਜਦੋਂ ਬੱਸ ਸਰਹਿੰਦ ਵਿਖੇ ਜੀ.ਟੀ. ਰੋਡ ’ਤੇ ਟੋਯਟਾ ਏਜੰਸੀ ਨੇੜੇ ਪਹੁੰਚੀ ਤਾਂ ਉਹ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ, ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿਚ ਸਵਾਰ ਕਈ ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਅਗਰਵਾਲ ਨੇ ਦੱਸਿਆ ਕਿ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਪਰ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਿਸ ਦੀ ਪਛਾਣ ਦਿਲਬਾਗ ਸਿੰਘ (60) ਵਜੋਂ ਹੋਈ, ਜਦਕਿ 14 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਡੀ.ਐਸ.ਪੀ. ਰਾਜਪਾਲ ਸਿੰਘ ਗਿੱਲ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਮੇਟੀ ਸਿੰਘਪੁਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ...
Ad Position 24