ਡਿਵਾਈਨ ਲਾਈਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਪੁਰਬ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਪੁਰਬ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵਲੋਂ ਸ਼ਰਧਾ ਭਾਵਨਾ ਨਾਲ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਗਏ, ਜਿਸ ਨਾਲ ਸਮੁੱਚਾ ਮਾਹੌਲ ਰੂਹਾਨੀ ਅਤੇ ਭਗਤੀ ਮਈ ਹੋ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਚੰਗੇ ਸੰਸਕਾਰ, ਧਾਰਮਿਕ ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ।