25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਵਿਚਾਰਾਂ ਦਾ ਨਹੀਂ, ਸੱਤਾ ਦੇ ਸਵਾਰਥ ਦਾ ਮੇਲ-ਕਾਂਗਰਸ 2027 ਦੀਆਂ ਚੋਣਾਂ ਲਈ ਅਕਾਲੀ-ਭਾਜਪਾ ਨੇ ਮੁੜ ਖੇਡੀ ਗੱਠਜੋੜ ਦੀ ਸਿਆਸੀ ਖੇਡ-ਕਾਂਗਰਸੀ ਆਗੂ

ਮੰਡੀ ਗੋਬਿੰਦਗੜ੍ਹ, 25 ਨਵੰਬਰ (ਰਾਜੇਸ਼ ਸ਼ਰਮਾ)-ਬਲਾਕ ਕਾਂਗਰਸ ਕਮੇਟੀ ਦੀ ਇਕ ਮੀਟਿੰਗ ਅਮਲੋਹ ਰੋਡ ਸਥਿਤ ਕਾਂਗਰਸ ਦਫ਼ਤਰ ਵਿਖੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਏ ਗੱਠਜੋੜ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੱਤਾ ਹਾਸਲ ਕਰਨ ਲਈ ਕੀਤਾ ਗਿਆ ਸਿਆਸੀ ਸਮਝੌਤਾ ਕਰਾਰ ਦਿੱਤਾ।

Ad Position 21
No active advertisement
ਮੀਟਿੰਗ ਉਪਰੰਤ ਮੌਜੂਦ ਬਲਾਕ ਪ੍ਰਧਾਨ ਸੰਜੀਵ ਦੱਤਾ, ਜਗਮੀਤ ਸਹੋਤਾ ਹੋਰ ਕਾਂਗਰਸੀ ਆਗੂ ਅਤੇ ਵਰਕਰ ਤੇ ਮਹਿਲਾ ਆਗੂ। ਤਸਵੀਰ: ਸ਼ਰਮਾ 26-11-2026
ਮੰਡੀ ਗੋਬਿੰਦਗੜ੍ਹ, 25 ਨਵੰਬਰ (ਰਾਜੇਸ਼ ਸ਼ਰਮਾ)-ਬਲਾਕ ਕਾਂਗਰਸ ਕਮੇਟੀ ਦੀ ਇਕ ਮੀਟਿੰਗ ਅਮਲੋਹ ਰੋਡ ਸਥਿਤ ਕਾਂਗਰਸ ਦਫ਼ਤਰ ਵਿਖੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਏ ਗੱਠਜੋੜ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੱਤਾ ਹਾਸਲ ਕਰਨ ਲਈ ਕੀਤਾ ਗਿਆ ਸਿਆਸੀ ਸਮਝੌਤਾ ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਗਮੀਤ ਸਿੰਘ ਸਹੋਤਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਇਆ ਗੱਠਜੋੜ ਪੰਜਾਬ ਦੇ ਹਿਤਾਂ ਦੀ ਬਜਾਏ ਸੱਤਾ ਹਾਸਲ ਕਰਨ ਦੀ ਸਿਆਸੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਵਿਚਾਰਧਾਰਾ ਵਿਚ ਵੱਡਾ ਅੰਤਰ ਹੈ ਅਤੇ ਅਕਾਲੀ ਦਲ ਨੇ ਹਮੇਸ਼ਾ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ, ਕਿਸਾਨੀ ਅਤੇ ਪੰਜਾਬੀਅਤ ਦੇ ਮੁੱਦਿਆਂ ਨੂੰ ਲੈ ਕੇ ਸਿਆਸਤ ਕੀਤੀ ਹੈ। ਪਰ ਕਿਸਾਨ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀਆਂ ਸ਼ਹਾਦਤਾਂ ਤੋਂ ਬਾਅਦ ਮੁੜ ਭਾਜਪਾ ਨਾਲ ਹੱਥ ਮਿਲਾਉਣਾ ਉਸ ਦੀ ਸਿਆਸੀ ਨੀਤੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਵਿਚਾਰਾਂ ਦਾ ਨਹੀਂ, ਸਗੋਂ ਸਵਾਰਥ ਅਤੇ ਸੱਤਾ ਦਾ ਸਮਝੌਤਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਨੂੰ ਨਕਾਰ ਕੇ ਕਾਂਗਰਸ ਦਾ ਸਾਥ ਦੇਣ, ਤਾਂ ਜੋ ਸੂਬੇ ਵਿਚ ਅਜਿਹੀ ਸਥਿਰ ਸਰਕਾਰ ਬਣਾਈ ਜਾ ਸਕੇ ਜੋ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਹਿਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਨਸ਼ਿਆਂ ਅਤੇ ਗੈਂਗਸਟਰ ਵਾਦ ਤੋਂ ਮੁਕਤ ਪੰਜਾਬ ਦੀ ਸਿਰਜਣਾ ਕਰੇ। ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਵਿਰੁੱਧ ਕੋਈ ਪ੍ਰਭਾਵਸ਼ਾਲੀ ਆਵਾਜ਼ ਨਹੀਂ ਉਠਾਈ ਗਈ। ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦਾ ਸਾਥ ਦੇਣ ਦੀ ਬਜਾਏ ਆਪਣੇ ਸਿਆਸੀ ਹਿਤਾਂ ਨੂੰ ਤਰਜੀਹ ਦਿੱਤੀ ਅਤੇ ਹੁਣ ਮੁੜ ਭਾਜਪਾ ਨਾਲ ਹੱਥ ਮਿਲਾ ਕੇ ਕਿਸਾਨ ਪਰਿਵਾਰਾਂ ਨਾਲ ਧੋਖਾ ਕੀਤਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਕੌਸ਼ਲ, ਜਗਮੀਤ ਸਿੰਘ ਸਹੋਤਾ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ ਬੌਬੀ, ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ, ਮਹਿਲਾ ਬਲਾਕ ਕਾਂਗਰਸ ਪ੍ਰਧਾਨ ਨੀਤੂ ਸਿੰਘੀ, ਸਪੋਕਸਪਰਸਨ ਨੈਂਸੀ ਸ਼ਰਮਾ, ਡਾ. ਸਤਿਆ ਰਾਣੀ, ਪੂਨਮ ਗੋਸਾਈਂ, ਸ਼ਸ਼ੀ ਸ਼ਰਮਾ, ਐਡ. ਤਜਿੰਦਰ ਸਲਾਣਾ, ਗੁਰਿੰਦਰਪਾਲ ਸਿੰਘ ਹੈਪੀ, ਬਲਾਕ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਿੰਪਲ ਸ਼ਰਮਾ, ਚੇਤਨ ਸ਼ਰਮਾ, ਚਰਨਜੀਤ ਸਿੰਘ ਭਾਜਪਾ, ਪੰਕਜ ਗੋਇਲ, ਰੋਹਿਤ ਸ਼ਰਮਾ, ਕਮਲਜੀਤ ਸਿੰਘ ਸੋਮਾ, ਰਣਜੀਤ ਸਿੰਘ ਅੰਬੇਮਾਜਰਾ, ਭੁਪਿੰਦਰ ਸਿੰਘ ਸੰਧੂ, ਰਾਮ ਪ੍ਰਕਾਸ਼ ਚੋਪੜਾ, ਗਗਨ ਉੱਪਲ, ਰਘੁਬੀਰ ਕੁਮਾਰ, ਮਾਸਟਰ ਜਰਨੈਲ ਸਿੰਘ, ਭੁਪਿੰਦਰ ਸਿੰਘ ਸੰਧੂ, ਨੀਰਜ ਜਲੁਰੀਆ, ਵਿਪਨ ਲਾਲਕਾ, ਕ੍ਰਿਸ਼ਨ ਯਾਦਵ, ਦਲਬੀਰ ਸਿੰਘ, ਅਲੀ ਬਾਦਸ਼ਾਹ, ਸ਼ਿਵ ਸ਼ਰਮਾ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਮਹਿਲਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੋਰੇਗਾ-ਸੁਖਬੀਰ ਕੌਰ ਸੁਹਾਵੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਗਤ ਹਸਪਤਾਲ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ 151 ਮਰੀਜ਼ਾਂ ਨੂੰ ਮਿਲਿਆ ਲਾਭ
Ad Position 24