26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸੰਵਿਧਾਨ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ. ਐੱਸ.

Ad Position 21
No active advertisement
ਅਜੀਤ ਡੈਸਕ 27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੀ ਅਧਿਆਪਕ ਡਾ.ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ, ਨਾਗਰਿਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਲੋਕਤੰਤਰੀ ਕਦਰਾਂ-ਕੀਮਤਾਂ, ਸਮਾਨਤਾ, ਨਿਆਂ ਅਤੇ ਆਜ਼ਾਦੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦੀ ਅਗਵਾਈ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਜ਼ ਡਾ. ਨਵਜੋਤ ਕੌਰ ਅਤੇ ਸਹਾਇਕ ਪ੍ਰੋਫੈਸਰ ਅਮਨ ਸ਼ਰਮਾ ਨੇ ਇੰਚਾਰਜ ਜਸਵਿੰਦਰ ਕੌਰ ਦੇ ਸਹਿਯੋਗ ਨਾਲ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਰਹੇ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਸੰਵਿਧਾਨਕ ਜਾਗਰੂਕਤਾ, ਜ਼ਿੰਮੇਵਾਰ ਨਾਗਰਿਕਤਾ ਅਤੇ ਲੋਕਤੰਤਰੀ ਮੁੱਲਾਂ ਪ੍ਰਤੀ ਸਨਮਾਨ ਦੀ ਭਾਵਨਾ ਪੈਦਾ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਹੰਸਾਲੀ ਰਨ ਦੇ ਬੈਨਰ ਹੇਠ ਦੌੜਾਂ ਕਰਵਾਈਆਂ, ਹਜ਼ਾਰਾਂ ਦੌੜਾਕਾਂ ਨੇ ਲਿਆ ਹਿੱਸਾ ਅਗਲੀ ਖ਼ਬਰ ਟੀ.ਸੀ.ਐਸ. ਰੂਰਲ ਆਈ.ਟੀ. ਕੁਇਜ਼ ਵਿਚ ਨਿਸ਼ਿਕਾ ਸੋਢੀ ਨੇ ਹਾਸਿਲ ਕੀਤਾ ਤੀਜਾ ਸਥਾਨ
Ad Position 24