26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਨਾਨਕ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਅਰਨੋਂ, 26 ਨਵੰਬਰ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਮਝੈਲ ਫਾਰਮ (ਅਰਨੋਂ) ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਤ ਦੇ ਦੀਵਾਨ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 27-11-2026
ਅਰਨੋਂ, 26 ਨਵੰਬਰ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਮਝੈਲ ਫਾਰਮ (ਅਰਨੋਂ) ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਤ ਦੇ ਦੀਵਾਨ ਸਜਾਏ ਗਏ। ਜਿਸ ਵਿਚ ਮੁੱਖ ਤੌਰ ’ਤੇ ਪਰਮਪ੍ਰੀਤ ਸਿੰਘ ਖਾਲਸਾ ਵਲੋਂ ਆਪਣੀ ਰਸਭਿੰਨੀ ਆਵਾਜ ਨਾਲ ਬੜੇ ਹੀ ਸੰਖੇਪ ਨਾਲ ਗੁਰੂ ਜੀ ਦੀ ਮਹਿਮਾ ਦਾ ਕਥਾ ਅਤੇ ਕੀਰਤਨ ਰਾਹੀਂ ਗੁਣਗਾਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਉਨ੍ਹਾਂ ਤੋਂ ਪਹਿਲਾਂ ਕਈ ਰਾਗੀ ਟਾਢੀ ਅਤੇ ਕਥਾਵਾਚਕਾਂ ਵਲੋਂ ਗੁਰੂ ਜੀ ਦੀ ਮਹਿਮਾ ਦਾ ਵਿਖਿਆਨ ਕੀਤਾ ਗਿਆ। ਇਸ ਸੰਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਜਸਬੀਰ ਸਿੰਘ ਮਝੈਲ ਫਾਰਮ ਅਤੇ ਹੈਡ ਗ੍ਰੰਥੀ ਬਾਬਾ ਕਮਲਜੀਤ ਸਿੰਘ ਨੇ ਦੱਸਿਆ ਕੀ ਪਿੰਡ ਅਤੇ ਸਥਾਨਕ ਕਸਬੇ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹੋਰਨਾਂ ਥਾਂਵਾਂ ਤੋਂ ਇਲਾਵਾ ਇਕ ਦਿਨ ਬਾਅਦ ਇਥੋਂ ਦੀਆਂ ਸੰਗਤਾਂ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਆ ਰਿਹਾ ਹੈ। ਜਿਸ ਵਿਚ ਇਲਾਕੇ ਦਿਆਂ ਸਮੂਹ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਅਤੇ ਰਾਤ ਦੇ ਦੀਵਾਨਾਂ ਦੌਰਾਨ ਆਪੋ ਆਪਣਾ ਸਹਿਯੋਗ ਪਾਇਆ ਜਾਦਾਂ ਹੈ।ਜਿਸ ਨਾਲ ਇਸ ਦਿਹਾੜੇ ਨੂੰ ਗੁਰੂ ਜੀ ਦੀ ਕ੍ਰਿਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਦਾਂ ਹੈ। ਇਸ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਿਆ। ਇਸ ਮੌਕੇ ਗੁਰਪ੍ਰਤਾਪ ਸਿੰਘ ਮਝੈਲ, ਹਰਨੇਕ ਸਿੰਘ ਪ੍ਰਧਾਨ, ਜਸਬੀਰ ਸਿੰਘ ਥਿੰਦ, ਅਮਰਜੀਤ ਸਿੰਘ ਢਿੱਲੋਂ , ਧਿਆਨ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਸਰਪੰਚ, ਗੁਰਦਿਆਲ ਸਿੰਘ ਧੰਜੂ, ਮਾ. ਸੁਖਬੀਰ ਸਿੰਘ, ਕੁਲਦੀਪ ਸਿੰਘ ਥਿੰਦ, ਨਛੱਤਰ ਸਿੰਘ ਮੈਂਬਰ, ਜਗਜੀਤ ਸਿੰਘ, ਤਰਸੇਮ ਸਿੰਘ, ਰਤਨ ਸਿੰਘ, ਹਰਦੀਪ ਸਿੰਘ ਫੌਜੀ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਰਾਜਨ ਦਾ ਅਨੋਖਾ ਪ੍ਰਣ ਅਗਲੀ ਖ਼ਬਰ 27 ਦੀ ਰਾਤ 8 ਵਜੇ ਪਟਿਆਲਾ ਵਿਚ ਹੋਵੇਗੀ ਮੌਕ ਡਰਿੱਲ
Ad Position 24