ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 3, 9 ਅਤੇ 11 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਦਿਵਿਆਂਗਜਨਾਂ ਦੀ ਸਹੂਲਤ ਲਈ ਯੂਨੀਕ ਡਿਸਏਬਿਲਟੀ ਆਈਡੈਂਟਿਟੀ ਕਾਰਡ ਬਣਾਉਣ ਹਿਤ ਤਿੰਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਿਹਤ ਵਿਭਾਗ ਦੇ ਮੈਡੀਕਲ ਬੋਰਡਾਂ ਦੀਆਂ ਟੀਮਾਂ ਵਲੋਂ ਮੌਕੇ ’ਤੇ ਹੀ ਦਿਵਿਆਂਗਜਨਾਂ ਦੀ ਜਾਂਚ ਕਰਕੇ ਸਰਟੀਫਿਕੇਟ ਅਤੇ ਯੂ.
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਦਿਵਿਆਂਗਜਨਾਂ ਦੀ ਸਹੂਲਤ ਲਈ ਯੂਨੀਕ ਡਿਸਏਬਿਲਟੀ ਆਈਡੈਂਟਿਟੀ ਕਾਰਡ ਬਣਾਉਣ ਹਿਤ ਤਿੰਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਿਹਤ ਵਿਭਾਗ ਦੇ ਮੈਡੀਕਲ ਬੋਰਡਾਂ ਦੀਆਂ ਟੀਮਾਂ ਵਲੋਂ ਮੌਕੇ ’ਤੇ ਹੀ ਦਿਵਿਆਂਗਜਨਾਂ ਦੀ ਜਾਂਚ ਕਰਕੇ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾ ਕੈਂਪ 3 ਦਸੰਬਰ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ, ਦੂਜਾ ਕੈਂਪ 9 ਦਸੰਬਰ ਨੂੰ ਐਸ.ਡੀ.ਐਚ (ਸਰਕਾਰੀ ਹਸਪਤਾਲ) ਮੰਡੀ ਗੋਬਿੰਦਗੜ੍ਹ ਅਤੇ ਤੀਜਾ ਕੈਂਪ 11 ਦਸੰਬਰ ਨੂੰ ਸਿਵਲ ਹਸਪਤਾਲ ਖਮਾਣੋਂ ਵਿਖੇ ਆਯੋਜਿਤ ਕੀਤਾ ਜਾਵੇਗਾ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ ਸਾਢੇ 9 ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਸਕੂਲਾਂ, ਦਿਵਿਆਂਗਜਨਾਂ ਦੇ ਪਰਿਵਾਰਕ ਮੈਂਬਰਾਂ, ਪੰਚਾਇਤਾਂ, ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਲੋੜਵੰਦ ਦਿਵਿਆਂਗ ਵਿਅਕਤੀਆਂ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਸਕਣ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਫ਼ਾਇਦਾ ਲੈਣ ਤੋਂ ਵਾਂਝੇ ਨਾ ਰਹਿਣ।