ਚੋਣਾਂ ਦੇ ਮੱਦੇਨਜ਼ਰ ਪੰਥਕ ਧਿਰਾਂ, ਰੰਘਰੇਟਿਆਂ ਤੇ ਕਿਸਾਨ ਵਰਗ ਨੂੰ ਇਕਜੁੱਟ ਹੋਣਾ ਪਵੇਗਾ-ਮਾਨ
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਚੋਣ ਹਾਲਾਤ ਦੇ ਮੱਦੇਨਜ਼ਰ ਪੰਥਕ ਧਿਰਾਂ, ਰੰਘਰੇਟਿਆਂ, ਮੁਸਲਿਮ, ਇਸਾਈ ਭਾਈਚਾਰੇ ਅਤੇ ਕਿਸਾਨ ਵਰਗ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਅਤੇ ਭਾਜਪਾ ਵਿਚਾਲੇ ਸਿਆਸੀ ਗੱਠਜੋੜ ਹੋਣ ਕਾਰਨ ਪੰਜਾਬ ਦੀਆਂ ਸਮੂਹ ਪੰਥਕ ਅਤੇ ਹੋਰ ਧਿਰਾਂ ਨੂੰ ਸਾਂਝੀ ਰਣਨੀਤੀ ਬਣਾਉਣ ਦੀ ਲੋੜ ਹੈ।
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਚੋਣ ਹਾਲਾਤ ਦੇ ਮੱਦੇਨਜ਼ਰ ਪੰਥਕ ਧਿਰਾਂ, ਰੰਘਰੇਟਿਆਂ, ਮੁਸਲਿਮ, ਇਸਾਈ ਭਾਈਚਾਰੇ ਅਤੇ ਕਿਸਾਨ ਵਰਗ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਅਤੇ ਭਾਜਪਾ ਵਿਚਾਲੇ ਸਿਆਸੀ ਗੱਠਜੋੜ ਹੋਣ ਕਾਰਨ ਪੰਜਾਬ ਦੀਆਂ ਸਮੂਹ ਪੰਥਕ ਅਤੇ ਹੋਰ ਧਿਰਾਂ ਨੂੰ ਸਾਂਝੀ ਰਣਨੀਤੀ ਬਣਾਉਣ ਦੀ ਲੋੜ ਹੈ। ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਕਾਂਗਰਸ ਦੀਆਂ ਸਿੱਖ ਮਸਲਿਆਂ ਅਤੇ ਘੱਟ ਗਿਣਤੀਆਂ ਨਾਲ ਸੰਬੰਧਿਤ ਕਈ ਮੁੱਦਿਆਂ ’ਤੇ ਪਹੁੰਚ ਇਕੋ ਜਿਹੀ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਲਿਊ ਸਟਾਰ ਅਪਰੇਸ਼ਨ, ਨਵੰਬਰ 84 ਦੇ ਸਿੱਖ ਕਤਲੇਆਮ ਅਤੇ ਹੋਰ ਘੱਟ ਗਿਣਤੀ ਵਿਰੋਧੀ ਘਟਨਾਵਾਂ ਦੇ ਮਾਮਲਿਆਂ ਵਿਚ ਇਨ੍ਹਾਂ ਪਾਰਟੀਆਂ ਦੀ ਭੂਮਿਕਾ ਸਵਾਲਾਂ ਦੇ ਘੇਰੇ ਵਿਚ ਰਹੀ ਹੈ। ਉਨ੍ਹਾਂ ਪੰਜਾਬ ਦੀ ਡੈਮੋਗ੍ਰਾਫੀ ਅਤੇ ਪ੍ਰਵਾਸੀਆਂ ਨੂੰ ਪੱਕੇ ਵਸਨੀਕ ਬਣਾਉਣ ਨਾਲ ਸਬੰਧਿਤ ਮੁੱਦੇ ਵੀ ਉਠਾਏ। ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਸਮੂਹ ਪੰਥਕ ਧਿਰਾਂ, ਕਿਸਾਨ ਜਥੇਬੰਦੀਆਂ, ਰੰਘਰੇਟਿਆਂ, ਮੁਸਲਿਮ ਅਤੇ ਇਸਾਈ ਭਾਈਚਾਰੇ ਸਮੇਤ ਸੰਤ-ਮਹਾਂਪੁਰਖਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣਾ ਚਾਹੀਦਾ ਹੈ।